ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਅੱਜ CM ਮਾਨ ਵੰਡਣਗੇ ਨਿਯੁਕਤੀ ਪੱਤਰ

Tuesday, Dec 03, 2024 - 10:41 AM (IST)

ਪੰਜਾਬ ਦੇ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ, ਅੱਜ CM ਮਾਨ ਵੰਡਣਗੇ ਨਿਯੁਕਤੀ ਪੱਤਰ

ਪਟਿਆਲਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਾਰਜਕਾਲ ਦੇ ਸ਼ੁਰੂਆਤ ਤੋਂ ਹੀ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿਚ ਭਰਤੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਵੀ ਪੰਜਾਬ ਸਰਕਾਰ ਵੱਲੋਂ ਮਿਸ਼ਨ ਰੋਜ਼ਗਾਰ ਤਹਿਤ 485 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲਣ ਜਾ ਰਹੀ ਹੈ। ਇਨ੍ਹਾਂ ਉਮੀਦਵਾਰਾਂ ਨੂੰ ਸਿਹਤ ਵਿਭਾਗ ਵਿਚ ਨੌਕਰੀ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਖੁਦ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਸਰਕਾਰ, ਹੋ ਗਿਆ ਐਲਾਨ

ਅੱਜ ਪਟਿਆਲਾ ਦੀ ਥਾਪਰ ਯੂਨੀਵਰਸਿਟੀ ਵਿਚ ਨਿਯੁਕਤੀ ਪੱਤਰ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ। ਇਸ ਦੇ ਮੱਦੇਨਜ਼ਰ ਇਲਾਕੇ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਚੋਣ ਜ਼ਾਬਤਾ ਸੀ। ਇਸ ਕਾਰਨ ਸਰਕਾਰ ਵੱਲੋਂ ਅਜਿਹੇ ਪ੍ਰੋਗਰਾਮ ਨਹੀਂ ਕਰਵਾਏ ਜਾ ਰਹੇ ਸਨ। ਚੋਣ ਜ਼ਾਬਤਾ ਹਟਦਿਆਂ ਹੀ ਸਰਕਾਰ ਮੁੜ ਸਰਗਰਮ ਹੋ ਗਈ ਹੈ ਤੇ ਇਕ ਵਾਰ ਫ਼ਿਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਜਾ ਰਹੇ ਹਨ। ਇਸ ਦੌਰਾਨ ਸਿਹਤ ਵਿਭਾਗ ਵਿਚ 472 ਨਵ-ਨਿਯੁਕਤ ਨੌਜਵਾਨਾਂ ਨੂੰ ਅਤੇ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਵਿਚ 13 ਲੋਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਅੰਕੜਾ ਜਲਦੀ ਹੀ 50 ਹਜ਼ਾਰ ਦੇ ਪਾਰ ਹੋਣ ਵਾਲਾ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਦੀ ਦਸਤਕ! ਜਾਣੋ ਆਉਣ ਵਾਲੇ ਦਿਨਾਂ 'ਚ ਕਿੰਝ ਦਾ ਰਹੇਗਾ ਮੌਸਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News