ਪੰਜਾਬ ਸਰਕਾਰ ਦੇ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਚਾਹਵਾਨਾਂ ਤੋਂ ਮੰਗੀਆਂ ਗਈਆਂ ਅਰਜ਼ੀਆਂ
Wednesday, Mar 01, 2023 - 06:26 PM (IST)
 
            
            ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ’ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਦੇ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਲਈ ਨਿਰਵਿਘਨ ਇਮਾਨਦਾਰੀ, ਉੱਚ ਯੋਗਤਾ ਅਤੇ ਪ੍ਰਸ਼ਾਸਨਿਕ ਤਜ਼ਰਬਾ ਰੱਖਣ ਵਾਲੇ ਉੱਘੇ ਵਿਅਕਤੀ ਅਪਲਾਈ ਕਰ ਸਕਦੇ ਹਨ। ਇਸ ਆਸਾਮੀ ’ਤੇ ਅਪਲਾਈ ਕਰਨ ਦੀ ਆਖਰੀ ਮਿਤੀ 22 ਮਾਰਚ 2023 ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮੁਫਤ ਬਿਜਲੀ ਯੋਜਨਾ ’ਤੇ ਮੰਡਰਾਏ ਖ਼ਤਰੇ ਦੇ ਬੱਦਲ, ਉਪਭੋਗਤਾ ਨੂੰ ਲੱਗ ਸਕਦੈ ਵੱਡਾ ਝਟਕਾ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਦੀ ਅਗਵਾਈ ਵਾਲੀ ਇਕ ਸਰਚ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਕਿ ਪ੍ਰਾਪਤ ਹੋਈਆਂ ਅਰਜ਼ੀਆਂ ’ਚੋ ਨਾਵਾਂ ਨੂੰ ਸ਼ਾਰਟਲਿਸਟ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਦੀ ਪ੍ਰਧਾਨਗੀ ਵਾਲੀ ਉੱਚ ਅਧਿਕਾਰ ਪ੍ਰਾਪਤ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਨੂੰਹ ਦੇ ਨਹੀਂ ਹੋ ਰਹੀ ਸੀ ਔਲਾਦ ਤਾਂ ਤਾਂਤਰਿਕ ਕੋਲ ਲੈ ਗਈ ਸੱਸ, ਫਿਰ ਜੋ ਹੋਇਆ ਸੁਣ ਉੱਡਣਗੇ ਹੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            