ਪੰਜਾਬ ਸਰਕਾਰ ਖਿਲਾਫ ਧਰਨੇ ਦਾ ਚੌਥਾ ਦਿਨ, ਕਿਸਾਨਾਂ ਨੂੰ ਕਰਨਾ ਪੈ ਰਿਹਾ ਕਈ ਮੁਸ਼ਕਲਾਂ ਦਾ ਸਾਹਮਣਾ

09/25/2017 3:11:16 PM

ਪਟਿਆਲਾ (ਇੰਦਰਜੀਤ ਬਕਸ਼ੀ) — ਕਿਸਾਨ ਯੂਨੀਅਨ ਵਲੋਂ ਲਗਾਇਆ ਗਿਆ ਧਰਨਾ ਚੌਥੇ ਦਿਨ 'ਚ ਪਹੁੰਚ ਚੁੱਕਿਆ ਹੈ, ਜਿਸ ਨੂੰ ਲੈ ਕੇ ਅੱਜ ਕਿਸਾਨਾਂ ਵਲੋਂ ਵੱਡਾ ਧਰਨਾ ਕਰਨ ਦੇ ਸੰਕੇਤ ਦਿੱਤਾ ਜਾ ਰਿਹਾ ਹੈ ਪਰ ਧਰਨੇ ਵਾਲੀ ਜਗ੍ਹਾ ਕਿਸਾਨਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਨਹਾਉਣ ਦੀ ਸਹੀ ਜਗ੍ਹਾ ਨਾ ਹੋਣ ਕਾਰਨ ਪਾਣੀ ਇਕ ਜਗ੍ਹਾ ਇਕੱਠਾ ਹੋ ਰਿਹਾ ਹੈ, ਜਿਸ ਨਾਲ ਡੇਂਗੂ, ਮਲੇਰੀਆ ਜਿਹੀਆਂ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ, ਕਿਸਾਨਾਂ ਨੇ ਪ੍ਰਸ਼ਾਸਨ ਦੇ ਇਸ ਰਵੱਈਏ 'ਤੇ ਦੁੱਖ ਪ੍ਰਗਟ ਕੀਤਾ।
ਕਿਸਾਨਾਂ ਮੁਤਾਬਕ ਮੰਡੀ 'ਚ ਖੁੱਲ੍ਹੇ 'ਚ ਨਹਾਉਣ ਲਈ ਇਕ ਮੋਟਰ ਲੱਗੀ ਹੋਈ ਹੈ, ਜਿਥੇ ਕਿਸਾਨ ਨਹਾ ਰਹੇ ਹਨ ਤੇ ਪਾਣੀ ਦੀ ਉਚਿਤ ਨਿਕਾਸੀ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਨੇ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹਾਈ ਕੋਰਟ ਨੇ ਜ਼ਿਲਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਸਨ ਕਿ ਸਾਰੀਆਂ ਸਹੂਲਤਾਂ ਜੋ ਜ਼ਰੂਰੀ ਹਨ, ਉਸ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਪਰ ਇਥੇ ਅਜਿਹਾ ਕੁਝ ਵੀ ਦੇਖਣ ਨੂੰ ਨਹੀਂ ਮਿਲ ਰਿਹਾ ਹੈ, ਜਿਸ ਕਾਰਨ ਇਥੇ ਕਈ ਬਿਮਾਰੀਆਂ ਫੈਲਣ ਦਾ ਡਰ ਹੈ।
ਉਥੇ ਹੀ ਦੂਜੇ ਪਾਸੇ ਮੇਡੀਕਲ ਖੇਤਰ ਨਾਲ ਜੁੜੀ ਇਕ ਸੰਸਥਾ ਨੇ ਮੁੱਢਲੀ ਸਹਾਇਤਾ ਦੇਣ ਲਈ ਇਕ ਕੈਂਪ ਦਾ ਆਯੋਜਨ ਕੀਤਾ, ਜਿਸ 'ਚ ਕਿਸਾਨਾਂ ਦਾ ਚੈਕਅਪ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਖੁਦ ਸਰਕਾਰ ਦੀਆਂ ਨੀਤੀਆਂ ਤੋਂ ਦੁੱਖੀ ਹਨ, ਜਿਸ ਕਾਰਨ ਉਹ ਆਪਣੇ ਕਿਸਾਨ ਭਰਾਵਾਂ ਦੀ ਮਦਦ ਕਰਨ ਲਈ ਇਥੇ ਆਏ ਹਨ। 
 


Related News