ਪੰਜਾਬ 'ਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ, ਕਿਸਾਨਾਂ ਨੂੰ ਹੋਵੇਗਾ ਵੱਡਾ ਫ਼ਾਇਦਾ
Thursday, May 15, 2025 - 10:13 AM (IST)

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ ਦੀ ਮਾਨ ਸਰਕਾਰ ਨੇ ਅੱਜ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਸੂਬੇ 'ਚ ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਮਤਲਬ ਕਿ 15 ਮਈ ਤੋਂ ਸ਼ੁਰੂ ਹੋਵੇਗੀ। ਇਸ ਸਾਉਣੀ ਦੇ ਸੀਜ਼ਨ 'ਚ 5 ਲੱਖ ਏਕੜ 'ਚ ਡੀ. ਐੱਸ. ਆਰ. ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ! ਮੁਫ਼ਤ ਕਣਕ ਲਈ ਇਸੇ ਹਫ਼ਤੇ ਹੀ...
ਇਸ ਨਾਲ ਕਿਸਾਨਾਂ ਨੂੰ ਸਿੱਧਾ ਫ਼ਾਇਦਾ ਮਿਲੇਗਾ। ਡੀ. ਐੱਸ. ਆਰ. ਅਪਨਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਾਸਮਤੀ ਉਗਾਉਣ ਵਾਲੇ ਕਿਸਾਨ ਵੀ ਡੀ. ਐੱਸ. ਆਰ. ਤਕਨੀਕ ਅਤੇ 1500 ਰੁਪਏ ਪ੍ਰਤੀ ਏਕੜ ਦੀ ਮਦਦ ਲੈ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ! ਜਾਰੀ ਹੋ ਗਏ ਨਵੇਂ ਹੁਕਮ
ਦੱਸਣਯੋਗ ਹੈ ਕਿ ਪਿਛਲੇ ਸਾਲ 2.53 ਲੱਖ ਏਕੜ 'ਚ ਡੀ. ਐੱਸ. ਆਰ. ਅਪਣਾਇਆ ਗਿਆ ਅਤੇ ਸਾਲ 2023 ਦੇ ਮੁਕਾਬਲੇ 47 ਫ਼ੀਸਦੀ ਦਾ ਵਾਧਾ ਪਾਇਆ ਗਿਆ। 2024 'ਚ ਕਿਸਾਨਾਂ ਨੂੰ 21,338 ਕਿਸਾਨਾਂ ਨੂੰ 29.02 ਕਰੋੜ ਦੀ ਮਦਦ ਦਿੱਤੀ ਗਈ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8