ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਵੱਡਾ ਐਲਾਨ ; ਐਕਸ ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ

Friday, Feb 28, 2025 - 12:13 AM (IST)

ਪੰਜਾਬ ਸਰਕਾਰ ਦਾ ਦਿਵਿਆਂਗ ਸੈਨਿਕਾਂ ਵੱਡਾ ਐਲਾਨ ; ਐਕਸ ਗ੍ਰੇਸ਼ੀਆ ਵਿੱਤੀ ਸਹਾਇਤਾ ਕੀਤੀ ਦੁੱਗਣੀ

ਚੰਡੀਗੜ੍ਹ : ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਦਿਵਿਆਂਗ ਸੈਨਿਕਾਂ ਦੀ ਭਲਾਈ ਵੱਲ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਹੋਣ ਵਾਲੇ ਸੈਨਿਕਾਂ ਲਈ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਵਿੱਚ ਵਾਧਾ ਕੀਤਾ ਗਿਆ ਹੈ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਇਸ ਸੋਧੀ ਹੋਈ ਨੀਤੀ ਤਹਿਤ, ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਦੁੱਗਣੀ ਕਰ ਦਿੱਤੀ ਗਈ ਹੈ, ਜੋ ਪ੍ਰਭਾਵਿਤ ਸੈਨਿਕਾਂ ਲਈ ਵਧੇਰੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨਵੀਂ ਆਬਕਾਰੀ ਨੀਤੀ 'ਤੇ ਲੱਗੀ ਮੋਹਰ, ਠੇਕਿਆਂ ਦੀ ਅਲਾਟਮੈਂਟ ਬਾਰੇ ਵੀ ਲਏ ਗਏ ਵੱਡੇ ਫ਼ੈਸਲੇ

ਨਵੇਂ ਉਪਬੰਧਾਂ ਮੁਤਾਬਕ, 76 ਫ਼ੀਸਦ ਤੋਂ 100 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ ਹੁਣ 40 ਲੱਖ ਰੁਪਏ ਦਿੱਤੇ ਜਾਣਗੇ, ਜੋ ਕਿ ਪਹਿਲਾਂ ਇਹ ਰਾਸ਼ੀ 20 ਲੱਖ ਰੁਪਏ ਸੀ। ਇਸੇ ਤਰ੍ਹਾਂ, 51 ਫ਼ੀਸਦ ਤੋਂ 75 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 10 ਲੱਖ ਰੁਪਏ ਦੀ ਥਾਂ ਹੁਣ 20 ਲੱਖ ਰੁਪਏ ਦਿੱਤੇ ਜਾਣਗੇ, ਜਦੋਂ ਕਿ 25 ਫ਼ੀਸਦ ਤੋਂ 50 ਫ਼ੀਸਦ ਅਪੰਗਤਾ ਵਾਲੇ ਸੈਨਿਕਾਂ ਨੂੰ 5 ਲੱਖ ਰੁਪਏ ਦੀ ਥਾਂ ਹੁਣ 10 ਲੱਖ ਰੁਪਏ ਦਿੱਤੇ ਜਾਣਗੇ।

ਮੰਤਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰੱਖਿਆ ਸੇਵਾਵਾਂ ਅਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੱਤੀ ਜਾਵੇ ਅਤੇ ਪ੍ਰਗਤੀਸ਼ੀਲ ਨੀਤੀਆਂ ਰਾਹੀਂ ਉਨ੍ਹਾਂ ਦਾ ਸਮਰਥਨ ਕੀਤਾ ਜਾਵੇ।

ਇਹ ਵੀ ਪੜ੍ਹੋ- ਪਿਓ-ਪੁੱਤ ਨੇ 2,000 ਰੁਪਏ ਪਿੱਛੇ ਕਰ'ਤਾ ਨੌਜਵਾਨ ਦਾ ਕਤਲ, ਹੁਣ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News