ਔਰਤਾਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ
Wednesday, Sep 10, 2025 - 06:28 PM (IST)

ਚੰਡੀਗੜ੍ਹ : ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇਕ ਠੋਸ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐੱਨਐੱਚਐੱਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐੱਸ.ਐੱਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ।
ਇਹ ਵੀ ਪੜ੍ਹੋ : ਡੇਰਾ ਬਿਆਸ ਦੀ ਸੰਗਤ ਲਈ ਅਹਿਮ ਖ਼ਬਰ, ਬਾਬਾ ਗੁਰਿੰਦਰ ਸਿੰਘ ਵੱਲੋਂ ਆਇਆ ਜ਼ਰੂਰੀ ਸੁਨੇਹਾ
ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅਪ੍ਰੈਲ, 2017 ਦਾ ਇਕ ਸਰਕੂਲਰ ਪਹਿਲਾਂ ਹੀ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ ਕਵਰ ਕਰਦਾ ਹੈ, ਭਾਵੇਂ ਉਹ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੀਆਂ ਹੋਣ, ਸਲਾਹਕਾਰਾਂ ਵਜੋਂ, ਜਾਂ ਕਿਸੇ ਏਜੰਸੀ ਰਾਹੀਂ। ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਪਹਿਲਾਂ ਹੀ ਠੇਕੇ, ਸਲਾਹਕਾਰ ਅਤੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਮੈਟਰਨਿਟੀ ਬੈਨੀਫਿਟ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਉਨ੍ਹਾਂ ਅੱਗੇ ਕਿਹਾ ਕਿ ਇਸੇ ਦੇ ਮੱਦੇਨਜ਼ਰ, ਵਿੱਤ ਵਿਭਾਗ ਨੇ ਹੁਣ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਮੈਟਰਨਿਟੀ ਬੈਨੀਫਿਟ ਐਕਟ, 1961 ਦੇ ਤਹਿਤ ‘ਆਸ਼ਾ’ ਅਤੇ ‘ਆਸ਼ਾ ਫੈਸੀਲੀਟੇਟਰਾਂ’ ਨੂੰ ਛੇ ਮਹੀਨੇ ਦੀ ਮੈਟਰਨਿਟੀ ਲੀਵ ਦੇਣ ਦੀ ਬੇਨਤੀ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ ਹੈ । ਉਨ੍ਹਾਂ ਕਿਹਾ ਕਿ ਇਸ ਫੈਸਲੇ ਦਾ ‘ਆਸ਼ਾ ਵਰਕਰਾਂ’ ਦੇ ਜੀਵਨ 'ਤੇ ਪਰਿਵਰਤਨਸ਼ੀਲ ਪ੍ਰਭਾਵ ਪੈਣ ਦੀ ਉਮੀਦ ਹੈ, ਜਿਨ੍ਹਾਂ ਵਿਚੋਂ ਬਹੁਤ ਸਾਰੀਆਂ ਪਰਿਵਾਰਕ ਅਤੇ ਦੇਖਭਾਲ ਦੀਆਂ ਭੂਮਿਕਾਵਾਂ ਨਾਲ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਣੇਪਾ ਛੁੱਟੀ ਨੂੰ ਸੰਸਥਾਗਤ ਬਣਾ ਕੇ ਪੰਜਾਬ ਸਰਕਾਰ ਨੇ ਜਨਤਕ ਸੇਵਾ ਦੇ ਮੋਹਰੀ ਮੋਰਚਿਆਂ 'ਤੇ ਔਰਤਾਂ ਦੀ ਸਿਹਤ, ਮਾਣ ਅਤੇ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਲੈ ਕੇ ਮਾਨ ਸਰਕਾਰ ਦਾ ਇਤਿਹਾਸਕ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e