ਪੰਜਾਬ ਸਰਕਾਰ ਨੇ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਲੋਕਾਂ ਤੋਂ ਮੰਗੇ ਸੁਝਾਅ

Tuesday, Mar 11, 2025 - 04:31 PM (IST)

ਪੰਜਾਬ ਸਰਕਾਰ ਨੇ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਲੋਕਾਂ ਤੋਂ ਮੰਗੇ ਸੁਝਾਅ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਮਾਈਨਿੰਗ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਾਈਨਿੰਗ ਅਤੇ ਕਰੱਸ਼ਰ ਉਦਯੋਗਾਂ ਦੇ ਪ੍ਰਮੁੱਖ ਭਾਈਵਾਲਾਂ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਪਾਰਦਰਸ਼ਤਾ, ਸਥਿਰਤਾ ਅਤੇ ਆਰਥਿਕ ਕੁਸ਼ਲਤਾ 'ਤੇ ਕੇਂਦ੍ਰਿਤ ਇਕ ਪ੍ਰਗਤੀਸ਼ੀਲ ਮਾਈਨਿੰਗ ਨੀਤੀ ਵਿਕਸਤ ਕਰਨ ਲਈ ਵਿਚਾਰ ਚਰਚਾ ਕਰਨਾ ਸੀ। ਮੀਟਿੰਗ ਵਿਚ ਕਰੱਸ਼ਰ ਉਦਯੋਗ ਦੀਆਂ ਐਸੋਸੀਏਸ਼ਨਾਂ ਅਤੇ ਮਾਈਨਿੰਗ ਠੇਕੇਦਾਰਾਂ ਦੇ ਨੁਮਾਇੰਦੇ ਸ਼ਾਮਲ ਸਨ, ਜਿਨ੍ਹਾਂ ਨੇ ਆਪਣੇ ਤਜਰਬੇ, ਚੁਣੌਤੀਆਂ ਅਤੇ ਸਿਫ਼ਾਰਸ਼ਾਂ ਸਾਂਝੀਆਂ ਕੀਤੀਆਂ। ਮੀਟਿੰਗ ਦੌਰਾਨ ਮਾਈਨਿੰਗ ਕਾਰਜਾਂ ਨੂੰ ਸੁਚਾਰੂ ਬਣਾਉਣ, ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ 'ਤੇ ਰੋਕ ਲਗਾਉਣ, ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਅਤੇ ਵਾਤਾਵਰਣ ਪੱਖੀ ਅਭਿਆਸਾਂ ਨੂੰ ਅਪਣਾਉਣ ਬਾਰੇ ਵਿਚਾਰ ਕੀਤੇ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਹੋਟਲ 'ਚ ਰੇਡ ਕਰਨ ਗਈ ਪੁਲਸ ਦੇ ਉੱਡੇ ਹੋਸ਼, 3 ਨੌਜਵਾਨ ਤੇ 2 ਔਰਤਾਂ ਇਤਰਾਜ਼ਯੋਗ ਹਾਲਤ ’ਚ...

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਭਾਗੀਦਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੁਝਾਵਾਂ ‘ਤੇ ਵਿਚਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਨੂੰ ਬਣਾਈ ਜਾਣ ਵਾਲੀ ਨੀਤੀ ਵਿਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਲੋਕ ਪੱਖੀ ਮਾਈਨਿੰਗ ਨੀਤੀ ਤਿਆਰ ਕਰਨ ਲਈ ਵਚਨਬੱਧ ਹੈ ਜੋ ਮਾਲੀਏ ਦੇ ਨੁਕਸਾਨ ਨੂੰ ਰੋਕਣ ਦੇ ਨਾਲ-ਨਾਲ ਰੇਤ ਅਤੇ ਐਗਰੀਗੇਟਸ ਦੀ ਢੁੱਕਵੀਂ ਕੀਮਤ ਯਕੀਨੀ ਬਣਾਉਂਦੀ ਹੈ। ਮੰਤਰੀ ਨੇ ਕਿਹਾ ਕਿ ਇਹ ਨੀਤੀ ਅਸਲ ਵਿਚ ਪੰਜਾਬ ਦੇ ਲੋਕਾਂ ਦੀ, ਲੋਕਾਂ ਦੁਆਰਾ ਅਤੇ ਲੋਕਾਂ ਲਈ ਹੋਵੇਗੀ। ਇਹ ਮੁੱਖ ਨੀਤੀ ਮੰਤਰੀ ਭਗਵੰਤ ਸਿੰਘ ਮਾਨ ਦੇ ਰੇਤ ਅਤੇ ਮਾਈਨਿੰਗ ਸਰੋਤਾਂ ਨੂੰ ਆਮ ਲੋਕਾਂ ਲਈ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰੇਗੀ। ਮਾਈਨਿੰਗ ਵਿਭਾਗ ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਮਿਲ ਇਕ ਮਜਬੂਤ ਅਤੇ ਸੰਮਲਿਤ ਢਾਂਚਾ ਬਣਾਉਣ ਵਚਨਬੱਧ ਹੈ ਜੋ ਆਮ ਲੋਕਾਂ, ਉਦਯੋਗਾਂ ਅਤੇ ਵਾਤਾਵਰਣ ਲਾਹੇਬੰਦ ਹੋਵੇਗਾ। ਇਸ ਮੌਕੇ ਸਕੱਤਰ ਮਾਈਨਿੰਗ ਗੁਰਕਿਰਤ ਕਿਰਪਾਲ ਸਿੰਘ, ਚੀਫ ਇੰਜੀਨੀਅਰ ਡਰੇਨੇਜ-ਕਮ-ਮਾਈਨਿੰਗ ਡਾ. ਹਰਿੰਦਰਪਾਲ ਸਿੰਘ ਬੇਦੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਅਚਾਨਕ ਪੁਲਸ ਕਮਿਸ਼ਨਰ ਦਫ਼ਤਰ ਪਹੁੰਚੇ ਡੇਰਾ ਸੰਚਾਲਕ, ਫਿਰ ਉਹ ਹੋਇਆ ਜੋ ਕਿਸੇ ਨਾ ਸੋਚਿਆ ਸੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News