ਪੰਜਾਬ ਸਰਕਾਰ ਦੀ ਨਵੀਂ ਯੋਜਨਾ, ਸਾਰੇ ਵਰਗਾਂ ਨੂੰ ਮਿਲੇਗੀ ਖ਼ਾਸ ਸਹੂਲਤ; ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

Tuesday, Jul 08, 2025 - 02:04 PM (IST)

ਪੰਜਾਬ ਸਰਕਾਰ ਦੀ ਨਵੀਂ ਯੋਜਨਾ, ਸਾਰੇ ਵਰਗਾਂ ਨੂੰ ਮਿਲੇਗੀ ਖ਼ਾਸ ਸਹੂਲਤ; ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤਕ ਦਾ ਇਲਾਜ ਮੁਫ਼ਤ ਮਿਲਿਆ ਕਰੇਗਾ। ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਪੂਰੇ ਮਹੀਨੇ ਲਈ FREE ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ!

ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਸਰਕਾਰ ਵੱਲੋਂ ਤਿੰਨ ਸਾਲਾਂ ਦੇ ਅੰਦਰ ਹੀ ਲੋਕਾਂ ਦੇ ਲਈ ਮੁਫ਼ਤ ਬਿਜਲੀ, ਮੁਫ਼ਤ ਸਿੱਖਿਆ ਤੇ ਮੁਫ਼ਤ ਇਲਾਜ ਦਾ ਬੰਦੋਬਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤਕ ਦਾ ਇਲਾਜ ਮੁਫ਼ਤ ਵਿਚ ਕਰਵਾਉਣ ਦੀ ਸਹੂਲਤ ਮਿਲੇਗੀ। ਇਸ ਦੀ ਇੱਕੋ ਇਕ ਸ਼ਰਤ ਇਹੋ ਹੈ ਕਿ ਵਿਅਕਤੀ ਪੰਜਾਬ ਦਾ ਨਾਗਰਿਕ ਹੋਣਾ ਚਾਹੀਦਾ ਹੈ। 

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਸਾਰੇ ਸ਼ਹਿਰ 'ਚ ਲੱਭਦੀ ਰਹੀ ਪੁਲਸ, 3 ਦਿਨ ਬਾਅਦ ਥਾਣੇ ਦੀ ਛੱਤ ਤੋਂ ਹੀ ਮਿਲੀ ਲਾਸ਼

ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ 2 ਅਕਤੂਬਰ ਤੋਂ ਇਸ ਯੋਜਨਾ ਦੀ ਸ਼ੁਰੂਆਤ ਹੋ ਜਾਵੇਗੀ ਤੇ ਹਰ ਪਿੰਡ-ਸ਼ਹਿਰ ਵਿਚ ਕੈਂਪ ਲਗਾ ਕੇ ਲੋਕਾਂ ਦੇ ਹੈਲਥ ਕਾਰਡ ਬਣਾਏ ਜਾਣਗੇ। ਇਸ ਲਈ ਸਿਰਫ਼ ਵੋਟਰ ਕਾਰਡ ਤੇ ਅਧਾਰ ਕਾਰਡ ਦੀ ਜ਼ਰੂਰਤ ਪਵੇਗੀ। ਨਾ ਤਾਂ ਕਿਸੇ ਕੋਲੋਂ ਜਾਤ ਪੁੱਛੀ ਜਾਵੇਗੀ ਤੇ ਨਾ ਹੀ ਉਸ ਦੀ ਆਮਦਨ। ਹਰ ਵਿਅਕਤੀ ਨੂੰ ਵੱਖਰਾ ਹੈਲਥ ਕਾਰਡ ਦਿੱਤਾ ਜਾਵੇਗਾ, ਜਿਸ ਨਾਲ ਲੋਕ 10 ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ। ਇਸ ਤੋਂ ਇਲਾਵਾ ਜੇਕਰ ਕਿਸੇ ਦਾ ਹੈਲਥ ਕਾਰਡ ਨਹੀਂ ਵੀ ਬਣਿਆ ਤੇ ਉਹ ਬਿਮਾਰ ਹੋ ਜਾਂਦਾ ਹੈ ਤਾਂ ਉਹ ਸਿੱਧਾ ਹਸਪਤਾਲ ਵਿਚ ਇਲਾਜ ਕਰਵਾਉਣ ਲੱਗਿਆਂ ਵੀ ਵੋਟਰ ਕਾਰਡ ਤੇ ਅਧਾਰ ਕਾਰਡ ਲਿਜਾ ਕੇ ਆਪਣਾ ਹੈਲਥ ਕਾਰਡ ਬਣਵਾ ਸਕੇਗਾ ਤੇ ਫ਼ਿਰ ਇਸ ਸਹੂਲਤ ਦਾ ਲਾਭ ਲੈ ਸਕੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News