ਪੰਜਾਬ ਸਰਕਾਰ ਦੀ ਨਵੀਂ ਯੋਜਨਾ! ਇਨ੍ਹਾਂ ਲੋਕਾਂ ਨੂੰ ਹੋਵੇਗਾ 5-5 ਕਰੋੜ ਰੁਪਏ ਦਾ ਫ਼ਾਇਦਾ
Thursday, May 15, 2025 - 12:28 PM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਨੇ ਪਰਾਲੀ ਸਾੜਣ ਦੀ ਸਮੱਸਿਆ ਤੋਂ ਹੱਲ ਲਈ ਵੱਡੀ ਪਹਿਲਕਦਮੀ ਕੀਤੀ ਹੈ। ਇਸ ਨਾਲ ਪਰਾਲੀ ਸਾੜਣ 'ਤੇ ਰੋਕ ਲੱਗਣ ਦੇ ਨਾਲ-ਨਾਲ ਨਾ ਸਿਰਫ਼ ਕਿਸਾਨਾਂ ਨੂੰ, ਸਗੋਂ ਉਦਯੋਗਾਂ ਨੂੰ ਵੀ ਕਾਫ਼ੀ ਫ਼ਾਇਦਾ ਹੋਵੇਗਾ। ਇਸ ਤਹਿਤ ਹੁਣ ਪਰਾਲੀ ਤੋਂ ਉਦਯੋਗਾਂ ਦੇ ਲਈ ਈਂਧਨ ਬਣਾਇਆ ਜਾਵੇਗਾ। ਇਸ ਮੰਤਵ ਨਾਲ ਬਾਇਲਰ ਲਗਾਉਣ ਵਾਲੇ ਉਦਯੋਗਾਂ ਨੂੰ ਕਰੋੜਾਂ ਰੁਪਏ ਤਕ ਦੀ ਸਬਸਿਡੀ ਵੀ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਉੱਘੇ ਸਿੱਖ ਕਾਰੋਬਾਰੀ ਹਰਜੀਤ ਸਿੰਘ ਢੱਡਾ ਦਾ ਗੋਲ਼ੀਆਂ ਮਾਰ ਕੇ ਕਤਲ
ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਕਦਮ ਨਾ ਸਿਰਫ਼ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਦੀ ਦਿਸ਼ਾ ਵਿਚ ਹੈ, ਸਗੋਂ ਇਸ ਨਾਲ ਸੂਬੇ ਦੇ ਉਦਯੋਗ ਤੇ ਕਿਸਾਨ- ਦੋਹਾਂ ਨੂੰ ਜ਼ਬਰਦਸਤ ਆਰਥਿਕ ਫ਼ਾਇਦਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਵਾਤਾਵਰਨ ਵੀ ਬਚੇਗਾ ਤੇ ਕਿਸਾਨਾਂ ਨੂੰ ਕਮਾਈ ਵੀ ਹੋਵੇਗੀ। ਇਸ ਦੇ ਨਾਲ ਹੀ ਉਦਯੋਗਾਂ ਨੂੰ ਪਰਾਲੀ-ਅਧਾਰਤ ਬਾਇਲਰ ਲਗਾਉਣ 'ਤੇ ਭਾਰੀ ਸਬਸਿਡੀ ਵੀ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! CM ਮਾਨ ਵੱਲੋਂ ਵੱਡੇ ਬਦਲਾਅ ਦਾ ਐਲਾਨ
ਸੂਬਾ ਸਰਕਾਰ ਵੱਲੋਂ ਨਵੀਂ ਕੈਪਿਟਲ ਸਬਸਿਡੀ ਯੋਜਨਾ ਲਾਗੂ ਕਰ ਦਿੱਤੀ ਗਈ ਹੈ। ਇਸ ਤਹਿਤ ਹਰ 8 TPH ਬਾਇਲਰ ਲਗਾਉਣ 'ਤੇ 1 ਕਰੋੜ ਰੁਪਏ ਤਕ ਦੀ ਸਬਸਿਡੀ ਦਿੱਤੀ ਜਾਵੇਗੀ। ਇਸ ਨਾਲ ਪਰਾਲੀ ਸਾੜਣ ਤੋਂ ਹੋਣ ਵਾਲੇ ਪ੍ਰਦੂਸ਼ਣ 'ਤੇ ਰੋਕ ਲੱਗੇਗੀ। ਮਾਨ ਸਰਕਾਰ ਨੇ ਤੇਲ, ਕੋਲੇ ਤੇ ਦੂਜੇ ਬਾਇਓਮਾਸ 'ਤੇ ਚੱਲਣ ਵਾਲੇ ਉਦਯੋਗਾਂ ਨੂੰ ਛੇਤੀ ਤੋਂ ਛੇਤੀ ਇਸ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਪੰਜਾਬ ਵਿਚ ਪਹਿਲੀ ਵਾਰ ਪਰਾਲੀ ਦੀ ਵਰਤੋਂ ਕਰਨ ਵਾਲੇ ਉਦਯੋਗ ਨੂੰ 5 ਕਰੋੜ ਰੁਪਏ ਤਕ ਦੀ ਸਬਸਿਡੀ ਦਿੱਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8