ਪੰਜਾਬ 'ਚ ਵਧਿਆ ਨਾਈਟ ਕਰਫਿਊ, ਮੁੱਖ ਮੰਤਰੀ ਨੇ ਜਾਰੀ ਕੀਤੇ ਸਖ਼ਤ ਹੁਕਮ

12/11/2020 10:33:31 PM

ਚੰਡੀਗੜ੍ਹ : ਇਸ ਵਾਰ ਪੰਜਾਬ ਦੇ ਲੋਕ ਨਵੇਂ ਸਾਲ ਦਾ ਜਸ਼ਨ ਨਹੀਂ ਮਨਾ ਸਕਣਗੇ। ਪੰਜਾਬ ਸਰਕਾਰ ਨੇ ਨਾਈਟ ਕਰਫਿਊ 1 ਜਨਵਰੀ ਤਕ ਵਧਾ ਦਿੱਤਾ ਹੈ। ਦਰਅਸਲ ਪੰਜਾਬ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਤ ਦੇ ਕਰਫਿਊ ਅਤੇ ਵਿਆਹਾਂ ਵਿਚ ਲੋਕਾਂ ਦੀ ਗਿਣਤੀ 'ਤੇ ਲੱਗੀ ਰੋਕ ਨੂੰ 1 ਜਨਵਰੀ 2021 ਤੱਕ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਪਹਿਲਾਂ ਜਾਰੀ ਹੁਕਮਾਂ ਵਾਂਗ ਇਹ ਰਾਤ ਦਾ ਕਰਫਿਊ 10 ਵਜੇਂ ਤੋਂ ਸਵੇਰ 5 ਵਜੇ ਤੱਕ ਜਾਰੀ ਰਹੇਗਾ।

ਇਹ ਵੀ ਪੜ੍ਹੋ : ਅੱਪਰਾ ਦੇ ਆਈਲੈਟਸ ਸੈਂਟਰ ਦੀ ਸਨਸਨੀਖੇਜ਼ ਘਟਨਾ, ਮਹਿਲਾ ਅਧਿਆਪਕ ਨੂੰ ਇਸ ਹਾਲਤ 'ਚ ਦੇਖ ਉੱਡੇ ਹੋਸ਼

ਇਸ ਸੰਬੰਧੀ ਮੁੱਖ ਮੰਤਰੀ ਨੇ ਡੀ. ਜੀ. ਪੀ. ਨੇ ਨਿਰੇਦਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾ ਪਾਲਣਾ ਕੀਤੀ ਜਾਵੇ। ਮੁੱਖ ਮੰਤਰੀ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਹੈ ਕਿ ਉਹ ਘਰਾਂ ਦੇ ਅੰਦਰ ਘਰੇਲੂ ਇਕੱਠਾਂ ਵਿਚ 100 ਅਤੇ ਮੈਰਿਜ ਪੈਲੇਸਾਂ ਅਤੇ ਹੋਰ ਥਾਵਾਂ 'ਤੇ 250 ਵਿਅਕਤੀਆਂ ਦੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ। ਇਸ ਤੋਂ ਇਲਾਵਾ ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨਾ ਹੈ ਤਾਂ ਉਸ ਨੂੰ ਜੁਰਮਾਨਾ ਕੀਤਾ ਜਾਵੇ।

ਇਹ ਵੀ ਪੜ੍ਹੋ : ਫੇਸਬੁੱਕ 'ਤੇ ਫਿਰ ਬੋਲੇ ਨਵਜੋਤ ਸਿੱਧੂ, ਸਰਕਾਰ 'ਤੇ ਚੁੱਕੇ ਵੱਡੇ ਸਵਾਲ

Gurminder Singh

This news is Content Editor Gurminder Singh