ਪੰਜਾਬ 'ਚ ਹੋਟਲ-ਰੈਸਟੋਰੈਂਟ ਖੋਲ੍ਹਣ ਦਾ ਸਮਾਂ ਬਦਲਿਆ, ਜਾਰੀ ਹੋਏ ਨਵੇਂ ਹੁਕਮ
Saturday, Aug 08, 2020 - 10:01 PM (IST)
ਜਲੰਧਰ/ਚੰਡੀਗੜ੍ਹ— ਪੰਜਾਬ ਸਰਕਾਰ ਵੱਲੋਂ ਰਾਤ ਦੇ ਕਰਫ਼ਿਊ ਦੇ ਸਮੇਂ 'ਚ ਤਬਦੀਲੀ ਕਰਨ ਤੋਂ ਬਾਅਦ ਹੁਣ ਹੋਟਲ-ਰੈਸਟੋਰੈਂਟਾਂ ਦੇ ਖੁੱਲ੍ਹਣ ਦੇ ਸਮੇਂ 'ਚ ਵੀ ਤਬਦੀਲੀ ਕੀਤੀ ਗਈ ਹੈ। ਪੰਜਾਬ ਸਕਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਮੁਤਾਬਕ ਦੁਕਾਨਾਂ ਅਤੇ ਸਾਪਿੰਗ ਮਾਲ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਦੇ ਇਲਾਵਾ ਹੋਟਲ-ਰੈਸਟੋਰੈਂਟ ਰਾਤ 9 ਵਜੇ ਤੱਕ ਖੁੱਲ੍ਹ ਸਕਦੇ ਹਨ ਅਤੇ ਸ਼ਰਾਬ ਦੀਆਂ ਦੁਕਾਨਾਂ ਰਾਤ 9 ਵਜੇ ਤੱਕ ਖੁੱਲ੍ਹ ਸਕਦੀਆਂ ਹਨ। ਉਥੇ ਹੀ ਐਤਵਾਰ ਨੂੰ ਹਰ ਵਾਰ ਦੀ ਤਰ੍ਹਾਂ ਤਾਲਾਬੰਦੀ ਰਹੇਗੀ ਅਤੇ ਸਿਰਫ ਲੋੜਵੰਦ ਦੁਕਾਨਾਂ ਹੀ ਖੁੱਲ੍ਹ ਸਕਦੀਆਂ ਹਨ ਜਦਕਿ ਆਵਾਜਾਈ 'ਤੇ ਕੋਈ ਰੋਕ ਨਹੀਂ ਹੈ।
ਇਹ ਵੀ ਪੜ੍ਹੋ: ਅੱਧੀ ਰਾਤ ਵੇਲੇ ਗਾਡਰ ਨਾਲ ਲਟਕਦੀ ਮਾਂ ਦੀ ਲਾਸ਼ ਨੂੰ ਵੇਖ 5 ਸਾਲਾ ਮਾਸੂਮ ਦੇ ਉੱਡੇ ਹੋਸ਼
ਇਥੇ ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਅੱਜ ਰਾਤ ਤੋਂ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਕੈਪਟਨ ਵੱਲੋਂ ਦਿੱਤੇ ਗਏ ਇਹ ਹੁਕਮ ਅੱਜ ਰਾਤ 9 ਵਜੇ ਤੋਂ ਲਾਗੂ ਹੋਣਗੇ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜੋ ਲੋਕ ਮਾਸਕ ਪਾਉਣ ਦੇ ਨਿਯਮਾਂ ਦਾ ਪਾਲਣ ਨਹੀਂ ਕਰਦੇ ਹਨ ਤਾਂ ਉਨ੍ਹਾਂ ਦਾ ਨਿਯਮ ਮੁਤਾਬਕ ਚਲਾਨ ਕੱਟਣ ਦੇ ਨਾਲ-ਨਾਲ ਇਕ ਘੰਟੇ ਤੱਕ ਮਾਸਕ ਪਾ ਕੇ ਖੜ੍ਹੇ ਰੱਖਣ ਦੀ ਸਜ਼ਾ ਦਿੱਤੀ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਵੱਲੋਂ ਜਨਤਾ ਨੂੰ ਨਿਯਮਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਹੁਣ ਸਤਲੁਜ ਦਾ ਪਾਣੀ ਹੋਇਆ ਜ਼ਹਿਰੀਲਾ, ਮੱਛੀਆਂ ਸਣੇ ਵੱਡੀ ਗਿਣਤੀ 'ਚ ਜਲ ਜੀਵਾਂ ਦੇ ਮਰਨ ਦਾ ਖਦਸ਼ਾ