CM ਮਾਨ ਨੇ ਨਿਭਾਇਆ ਇਕ ਹੋਰ ਵਾਅਦਾ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ
Thursday, Nov 07, 2024 - 02:24 PM (IST)

ਲੁਧਿਆਣਾ (ਹਿਤੇਸ਼): ਮੁੱਖ ਮੰਤਰੀ ਭਗਵੰਤ ਮਾਨ ਨੇ ਨਾਜਾਇਜ਼ ਕਾਲੋਨੀਆਂ ਵਿਚ ਸਥਿਤ ਪਲਾਟ ਦੀ ਰਜਿਸਟਰੀ ਲਈ NOC ਦੀ ਸ਼ਰਤ ਖ਼ਤਮ ਕਰਨ ਦਾ ਵਾਅਦਾ ਨਿਭਾਅ ਦਿੱਤਾ ਹੈ। ਇਸ ਲਈ ਬਾਕਾਇਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵਿਧਾਨ ਸਭਾ ਵਿਚ ਬਿੱਲ ਪਾਸ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ!
ਇਸ ਸਬੰਧੀ ਰਾਜਪਾਲ ਵੱਲੋਂ ਮਨਜ਼ੂਰੀ ਦੇਣ ਮਗਰੋਂ ਇਹ ਫ਼ੈਸਲਾ ਲਾਗੂ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਨਾਲ ਆਮ ਲੋਕਾਂ ਦੇ ਨਾਲ ਨਾਲ ਰਿਅਲ ਅਸਟੇਟ ਸੈਕਟਰ ਨੂੰ ਵੱਡੀ ਰਾਹਤ ਮਿਲੇਗੀ।
ਇੰਝ ਲਾਗੂ ਹੋਵੇਗਾ ਫ਼ੈਸਲਾ
ਰਜਿਸਟਰੀ ਲੀ NOC ਦੀ ਸ਼ਰਤ ਖ਼ਤਮ ਕਰਨ ਦਾ ਫ਼ੈਸਲਾ ਨਾਜਾਇਜ਼ ਕਾਲੋਨੀਆਂ ਵਿਚ ਸਥਿਤ 500 ਗਜ਼ ਤਕ ਦੇ ਪਲਾਟਾਂ 'ਤੇ ਲਾਗੂ ਹੋਵੇਗਾ। ਇਸ ਲਈ 31 ਜੁਲਾਈ 2024 ਤੋਂ ਪਹਿਲਾਂ ਦੀ ਪਾਵਰ ਆਫ਼ ਅਟਾਰਨੀ ਜਾਂ ਐਗਰੀਮੈਂਟ ਹੋਣਾ ਲਾਜ਼ਮੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8