ਪੰਜਾਬੀਓ ਧਿਆਨ ਦਿਓ! 31 ਤਾਰੀਖ਼ ਤੋਂ ਪਹਿਲਾਂ-ਪਹਿਲਾਂ ਨਿਬੇੜ ਲਓ ਇਹ ਕੰਮ, ਨੋਟੀਫ਼ਿਕੇਸ਼ਨ ਜਾਰੀ
Friday, May 16, 2025 - 10:03 AM (IST)

ਲੁਧਿਆਣਾ (ਹਿਤੇਸ਼)– ਸੀ. ਐੱਮ. ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ, ਜਿਸ ਦੇ ਤਹਿਤ 31 ਜੁਲਾਈ ਤੱਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਨ ’ਤੇ ਵਿਆਜ਼ ਪੈਨਲਟੀ ’ਚ ਛੋਟ ਮਿਲੇਗੀ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ 'ਤੇ ਫ਼ਾਇਰਿੰਗ
ਜ਼ਿਕਰਯੋਗ ਹੋਵੇਗਾ ਕਿ ਪੰਜਾਬ ’ਚ ਵੱਡੀ ਗਿਣਤੀ ’ਚ ਲੋਕਾਂ ਵਲੋਂ ਜਾਂ ਤਾਂ ਹੁਣ ਤੱਕ ਇਕ ਵਾਰ ਵੀ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕੀਤਾ ਗਿਆ ਹੈ ਜਾਂ ਫਿਰ ਰੈਗੂਲਰ ਰਿਟਰਨ ਦਾਖਲ ਨਹੀਂ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਲੋਕਾਂ ’ਤੇ 18 ਫੀਸਦੀ ਵਿਆਜ਼ 20 ਫੀਸਦੀ ਪੈਨਲਟੀ ਲਗਾਈ ਜਾ ਰਹੀ ਹੈ, ਜਿਸ ਕਾਰਨ ਬਕਾਇਆ ਪ੍ਰਾਪਰਟੀ ਟੈਕਸ ਦਾ ਅੰਕੜਾ ਕਾਫੀ ਜ਼ਿਆਦਾ ਹੋ ਗਿਆ ਹੈ, ਜਿਨ੍ਹਾਂ ਲੋਕਾਂ ਵਲੋਂ ਸਰਕਾਰ ਤੋਂ ਰਾਹਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸੀ. ਐੱਮ. ਮਾਨ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਨਵੇਂ ਹੁਕਮ ਜਾਰੀ
ਇਸ ਸਬੰਧ ’ਚ ਲੋਕਲ ਬਾਡੀ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਵਨ ਟਾਈਮ ਸੈਟਲਮੈਂਟ ਪਾਲਿਸੀ ਦਾ ਨਾਂ ਦਿੱਤਾ ਗਿਆ ਹੈ, ਜਿਸ ਦੇ ਮੁਤਾਬਕ 31 ਜੁਲਾਈ ਤੱਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਨ ’ਤੇ ਲੋਕਾਂ ਨੂੰ ਵਿਆਜ਼-ਪੈਨਲਟੀ ਦੀ ਮੁਆਫੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਅਕਤੂਬਰ ਤੱਕ ਬਕਾਇਆ ਪ੍ਰਾਪਰਟੀ ਟੈਕਸ ਦੇਣ ਵਾਲਿਆਂ ਨੂੰ ਵਿਆਜ਼-ਪੈਨਲਟੀ ’ਚ 50 ਫੀਸਦੀ ਛੋਟ ਮਿਲੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8