ਪੰਜਾਬ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਸੂਬਾ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
Tuesday, Jun 20, 2023 - 06:36 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਲਈ ਵੱਡਾ ਐਲਾਨ ਕਰਦਿਆਂ ਨੈਸ਼ਨਲ ਹਾਈਵੇਅ ’ਤੇ ਪੈਣ ਵਾਲੇ ਹਰ ਤਰ੍ਹਾਂ ਦੇ ਟੋਲ ਫ੍ਰੀ ਕਰ ਦਿੱਤੇ ਹਨ। ਸਰਕਾਰ ਨੇ ਆਪਣੇ ਹੁਕਮਾਂ ਵਿਚ ਕਿਹਾ ਹੈ ਕਿ ਐਗਜ਼ੀਕਿਊਟਿਵ ਇੰਜੀਨੀਅਰ, ਐੱਸ. ਡੀ. ਓ, ਜੇ. ਈ., ਪਟਵਾਰੀ, ਜ਼ਿਲ੍ਹੇਦਾਰ, ਡਿਪਟੀ ਕਲੈਕਟਰ ਵਾਟਰ ਰਿਸੋਰਸਸ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਡਿਊਟੀ ਦੌਰਾਨ ਇਨ੍ਹਾਂ ਸਾਰਿਆਂ ਨੂੰ ਨੈਸ਼ਨਲ ਹਾਈਵੇਅ ’ਤੇ ਪੈਣ ਵਾਲੇ ਸਾਰੇ ਪ੍ਰਕਾਰ ਦੇ ਟੋਲ ਟੈਕਸ ਤੋਂ ਮੁਕਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ
ਪ੍ਰਿੰਸੀਪਲ ਸੈਕਟਰੀ ਵਾਟਰ ਰਿਸੋਰਸਸ ਨੇ ਇਸ ਸੰਬੰਧੀ ਹਰਿਆਣਾ ਅਤੇ ਪੰਚਕੂਲਾ ਦੇ ਨੈਸ਼ਨਲ ਹਾਈਵੇਅ ਅਥਾਰਿਟੀ ਆਫ ਇੰਡੀਆ ਦੇ ਰਿਜ਼ਨਲ ਦਫਤਰ ਨੂੰ ਵੀ ਸੂਚਿਤ ਕੀਤਾ ਹੈ। ਆਪਣੇ ਪੱਤਰ ਵਿਚ ਉਨ੍ਹਾਂ ਸਾਰੇ ਅਧਿਕਾਰੀਆਂ ਕਰਮਚਾਰੀਆਂ ਦੀ ਕੈਟਾਗਿਰੀ ਬਾਰੇ ਵੀ ਸੂਚਿਤ ਕੀਤਾ ਹੈ ਜਿਨ੍ਹਾਂ ਨੂੰ ਐਗਜੈਂਪਟ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਗਵਰਨਰ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਝਟਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani