ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਨਵੇਂ ਹੁਕਮ, ਅਗਲੇ 10 ਦਿਨਾਂ ਦੇ ਅੰਦਰ...

Tuesday, Oct 28, 2025 - 06:28 PM (IST)

ਪੰਜਾਬ ਸਰਕਾਰ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਨਵੇਂ ਹੁਕਮ, ਅਗਲੇ 10 ਦਿਨਾਂ ਦੇ ਅੰਦਰ...

ਚੰਡੀਗੜ੍ਹ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ। ਇਸ ਮੀਟਿੰਗ ਵਿਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿਚ ਵਿਚਾਰ ਚਰਚਾ ਕੀਤੀ।

ਇਹ ਵੀ ਪੜ੍ਹੋ : ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਫੈਸਲਾ...

ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ਡਾ. ਮੁਸਕਾਨ ਠਾਕੁਰ ਨੇ ਵਿੱਤ ਮੰਤਰੀ ਅੱਗੇ ਆਪਣਾ ਪੱਖ ਪੇਸ਼ ਕੀਤਾ। ਯੂਨੀਅਨ ਵੱਲੋਂ ਪੇਸ਼ ਮੰਗਾਂ ਬਾਰੇ ਵਿਚਾਰ ਚਰਚਾ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੇ 10 ਦਿਨਾਂ ਦੇ ਅੰਦਰ ਮੁੱਖ ਮੁੱਦਿਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਇਹ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ

ਵਿੱਤ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਚੱਲ ਰਹੀ ਹੈ ਅਤੇ ਜਲਦੀ ਹੀ ਉਹ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਲੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ। ਇਹ ਮੀਟਿੰਗ ਸਕਾਰਾਤਮਕ ਮਾਹੌਲ ਵਿਚ ਸਮਾਪਤ ਹੋਈ, ਜਿਸ ਦੌਰਾਨ ਵੈਟਰਨਰੀ ਸਟੂਡੈਂਟਸ ਯੂਨੀਅਨ ਨੇ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੀਆਂ ਚਿੰਤਾਵਾਂ ਸੁਣਨ ਅਤੇ ਜਲਦੀ ਕਾਰਵਾਈ ਕਰਨ ਦੀ ਇੱਛਾ ਲਈ ਧੰਨਵਾਦ ਪ੍ਰਗਟ ਕੀਤਾ।

ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਪਤੀ-ਪਤਨੀ ਨੂੰ ਇਸ ਹਾਲਤ ਵਿਚ ਦੇਖ ਉਡੇ ਸਭ ਦੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News