ਪੰਜਾਬ 'ਚ ਫਿਰ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, Monday ਤੋਂ ਹੋਵੇਗੀ ਇਹ Timing

Friday, Jul 14, 2023 - 01:22 PM (IST)

ਪੰਜਾਬ 'ਚ ਫਿਰ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, Monday ਤੋਂ ਹੋਵੇਗੀ ਇਹ Timing

ਚੰਡੀਗੜ੍ਹ : ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਗਿਆ ਹੈ। ਸਰਕਾਰੀ ਹੁਕਮਾਂ ਦੇ ਮੁਤਾਬਕ 17 ਜੁਲਾਈ, 2023 ਮਤਲਬ ਕਿ ਆਉਣ ਵਾਲੇ ਸੋਮਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦਾ ਹੋਵੇਗਾ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਗਰਮੀਆਂ ਦੇ ਮੌਸਮ ਨੂੰ ਧਿਆਨ 'ਚ ਰੱਖ ਕੇ ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਕਰ ਦਿੱਤਾ ਸੀ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਅਗਲੇ 24 ਘੰਟਿਆਂ ਲਈ ਮੀਂਹ ਦਾ ਅਲਰਟ, ਪੜ੍ਹੋ ਪੂਰੀ ਖ਼ਬਰ

ਉਕਤ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ 'ਚ ਬਿਜਲੀ ਦੀ ਕਿੱਲਤ ਤੋਂ ਬਚਣ ਲਈ ਲਿਆ ਸੀ। ਉਨ੍ਹਾਂ ਨੇ ਨਾਲ ਹੀ ਕਿਹਾ ਸੀ ਕਿ ਇਹ ਫ਼ੈਸਲਾ ਵਿਦੇਸ਼ਾਂ ਦੀ ਤਰਜ਼ 'ਤੇ ਲਿਆ ਗਿਆ ਹੈ ਅਤੇ ਇਹ ਪੂਰੇ ਦੇਸ਼ 'ਚ ਪੰਜਾਬ ਅੰਦਰ ਆਪਣੀ ਤਰ੍ਹਾਂ ਦੀ ਪਹਿਲੀ ਕੋਸ਼ਿਸ਼ ਸੀ। ਹੁਣ ਸੋਮਵਾਰ ਤੋਂ ਫਿਰ ਸਰਕਾਰੀ ਦਫ਼ਤਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਦਾ ਹੋ ਜਾਵੇਗਾ।

ਇਹ ਵੀ ਪੜ੍ਹੋ : Sukhna Lake ਵੱਲ ਜਾਣ ਵਾਲੇ ਸਾਵਧਾਨ! ਖੋਲ੍ਹ ਦਿੱਤਾ ਗਿਆ ਫਲੱਡ ਗੇਟ, ਜਾਰੀ ਹੋਈ Advisory (ਵੀਡੀਓ)

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News