ਬਜ਼ੁਰਗਾਂ ਦੀ ਆਰਥਿਕ ਸਹਾਇਤਾ ਲਈ ਪੰਜਾਬ ਸਰਕਾਰ ਕਰ ਰਹੀ ਵਿਸ਼ੇਸ਼ ਉਪਰਾਲੇ
Sunday, Feb 02, 2025 - 03:05 PM (IST)
ਜਲੰਧਰ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਇਕ ਵੱਡੀ ਸਹਾਇਤਾ ਸਕੀਮ ਕੀਤੀ ਗਈ ਹੈ। ਸਕੀਮ ਤਹਿਤ ਪੰਜਾਬ ਰਕਾਰ ਹੁਣ 60 ਸਾਲ ਅਤੇ ਇਸ ਤੋਂ ਵੱਧ ਉਮਰ ਵਾਲੇ ਬਜ਼ੁਰਗਾਂ ਨੂੰ ਮਹੀਨੇ ਦਾ 1500 ਰੁਪਏ ਪੈਨਸ਼ਨ ਦੇ ਰਹੀ ਹੈ। ਇਹ ਸਕੀਮ ਬਜ਼ੁਰਗਾਂ ਦੀ ਆਰਥਿਕ ਸਹਾਇਤਾ ਲਈ ਲਾਂਚ ਕੀਤੀ ਗਈ ਹੈ। ਸਰਕਾਰ ਦਾ ਮਕਸਦ ਹੈ ਕਿ ਇਸ ਯੋਜਨਾ ਦੇ ਜ਼ਰੀਏ ਬਜ਼ੁਰਗਾਂ ਦੀ ਜ਼ਿੰਦਗੀ ਨੂੰ ਆਸਾਨ ਅਤੇ ਸੁਖਮਈ ਬਣਾਇਆ ਜਾਵੇ।
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਤਹਿਤ ਹਰ ਮਹੀਨੇ 1500 ਰੁਪਏ ਦਿੱਤੇ ਜਾ ਰਹੇ ਹਨ। ਸਰਕਾਰ ਵੱਲੋਂ ਬਜਟ ਵਿਚ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਬੱਚਿਆਂ ਤੇ ਦਿਵਿਆਂਗਾਂ ਲਈ 5924.50 ਕਰੋੜ ਰੁਪਏ ਦਾ ਪ੍ਰਾਵਧਾਨ ਰੱਖਿਆ ਗਿਆ ਸੀ। ਸਰਕਾਰ ਵੱਲੋਂ ਸੂਬੇ ਦੇ 34.90 ਲੱਖ ਲਾਭਪਾਤਰੀਆਂ ਨੂੰ 4532.60 ਕਰੋੜ ਰੁਪਏ ਦੀ ਪੈਨਸ਼ਨ ਦੀ ਵੰਡ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਪੈਨਸ਼ਨ ਸਿਸਟਮ ਨਾਲ ਕੋਈ ਅੜਚਣ ਨਾ ਪੈਦਾ ਹੋਵੇ ਅਤੇ ਸਭ ਤੋਂ ਜ਼ਰੂਰੀ ਲੋਕਾਂ ਤੱਕ ਸਹਾਇਤਾ ਪਹੁੰਚ ਸਕੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਹੈ ਕਿ ਸਾਡੇ ਬਜ਼ੁਰਗ ਸਾਡਾ ਸਰਮਾਇਆ ਹਨ। ਅਸੀਂ ਉਨ੍ਹਾਂ ਨੂੰ ਮਹੀਨਾਵਾਰ ਪੈਨਸ਼ਨ ਯਕੀਨੀ ਬਣਾ ਕੇ ਆਪਣਾ ਫਰਜ਼ ਨਿਭਾਅ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਰੰਗਲੇ ਪੰਜਾਬ ਦਾ ਸੁਫ਼ਨਾ ਵੇਖਦੇ ਹਾਂ, ਜਿੱਥੇ ਹਰ ਨਾਗਰਿਕ ਇਕ ਖ਼ੁਸ਼ਹਾਲ ਅਤੇ ਸੰਤੁਸ਼ਟ ਜੀਵਨ ਦਾ ਆਨੰਦ ਲੈ ਸਕੇ।