ਵਿਗੜੇ ਹਾਲਾਤ ਦਰਮਿਆਨ ਅਲਰਟ 'ਤੇ ਪੰਜਾਬ ਸਰਕਾਰ, ਸੂਬਾ ਵਾਸੀਆਂ ਲਈ ਕੀਤਾ ਵੱਡਾ ਐਲਾਨ
Thursday, Aug 21, 2025 - 09:59 AM (IST)

ਚੰਡੀਗੜ੍ਹ/ਸੁਲਤਾਨਪੁਰ ਲੋਧੀ (ਸੋਢੀ, ਧੀਰ, ਧੰਜੂ, ਅਸ਼ਵਨੀ) : ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ’ਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ’ਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫ਼ਸਲਾਂ ਅਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਫ਼ਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨ ਮੁੰਡੇ-ਕੁੜੀਆਂ ਲਈ ਖ਼ੁਸ਼ਖ਼ਬਰੀ, CM ਮਾਨ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
ਸੁਲਤਾਨਪੁਰ ਲੋਧੀ ਦੇ ਪਿੰਡਾਂ ’ਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵੱਧਣ ਕਰ ਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ’ਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਹੋਰ ਅਧਿਕਾਰੀ ਵੀ ਸਨ। ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸਿੱਧੀ ਪਹੁੰਚ ਕਰਨਗੇ। ਉਨ੍ਹਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਸਾਂਗਰਾ ਵਿਖੇ ਜਾ ਕੇ ਸੁੱਕੇ ਰਾਸ਼ਨ ਦੀ ਵੰਡ ਵੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਵਧਾਈ ਗਈ ਸੁਰੱਖਿਆ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਥਿਤੀ ਉੇੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਪਹਿਲਾਂ ਗੋਇਲ ਵੱਲੋਂ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ. ਐੱਸ. ਪੀ. ਗੌਰਵ ਤੂਰਾ, ਮੁੱਖ ਇੰਜੀਨੀਅਰ ਡਰੇਨਜ਼ ਹਰਦੀਪ ਸਿੰਘ ਮਹਿੰਦੀ ਰੱਤਾ, ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਡਰੇਨੇਜ਼ ਵਿਭਾਗ ਦੇ ਚੀਫ ਇੰਜੀਨੀਅਰ ਹਰਦੀਪ ਸਿੰਘ ਮਹਿੰਦੀਰੱਤਾ, ਸੁਲਤਾਨਪੁਰ ਲੋਧੀ ਦੇ ਐੱਸ. ਡੀ. ਐੱਮ. ਅਲਕਾ ਕਾਲੀਆ, ਡੀ. ਐੱਸ. ਪੀ. ਹਰਗੁਰਦੇਵ ਸਿੰਘ, ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਸਬ ਰਜਿਸਟਰਾਰ ਤਲਵੰਡੀ ਚੌਧਰੀਆਂ ਗੁਰਵਿੰਦਰ ਸਿੰਘ ਵਿਰਕ, ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ, ਦਇਆ ਸਿੰਘ, ਪਾਲ ਸਿੰਘ ਨੌਲੀ ਤੇ ਹੋਰਨਾਂ ਸ਼ਿਰੱਕਤ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8