ਅਹਿਮ ਖ਼ਬਰ : ਪੰਜਾਬ ਸਰਕਾਰ ਵੱਲੋਂ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਸਬੰਧੀ ਹੁਕਮ ਜਾਰੀ
Thursday, Aug 31, 2023 - 12:37 PM (IST)
ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਗ੍ਰਾਮ ਪੰਚਾਇਤਾਂ ਦੀ ਵਾਰਡਬੰਦੀ ਨੂੰ ਲੈ ਕੇ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ 'ਚ ਕਿਹਾ ਗਿਆ ਹੈ ਕਿ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਹੋਣੀਆਂ ਹਨ। ਗ੍ਰਾਮ ਪੰਚਾਇਤਾਂ ਦੇ ਸਾਰੇ ਪੰਚ ਸਿੱਧੀ ਚੋਣ ਰਾਹੀਂ ਚੁਣੇ ਜਾਂਦੇ ਹਨ ਅਤੇ ਪੰਚਾਂ ਦੀ ਚੋਣ ਲਈ ਵਾਰਡ ਬਣਾਏ ਜਾਣੇ ਹਨ।
ਇਸ ਦੇ ਲਈ ਗ੍ਰਾਮ ਸਭਾ ਖੇਤਰ ਨੂੰ ਪੰਚਾਂ ਦੀ ਗਿਣਤੀ ਅਨੁਸਾਰ ਵਾਰਡਾਂ 'ਚ ਵੰਡਿਆ ਜਾਣਾ ਹੈ। ਐਕਟ ਦੀ ਧਾਰਾ10-ਏ ਮੁਤਾਬਕ ਬਣਾਏ ਜਾਣ ਵਾਲੇ ਵਾਰਡਾਂ ਦੀ ਤਜਵੀਜ਼ ਲਿਸਟ ਸਬੰਧਿਤ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਜ਼ਟ 'ਚ ਪ੍ਰਕਾਸ਼ਿਤ ਕਰਵਾਈ ਜਾਵੇਗੀ ਤਾਂ ਜੋ ਗ੍ਰਾਮ ਸਭਾ ਖੇਤਰ 'ਚ ਰਜਿਸਟਰ ਕੋਈ ਵੀ ਵੋਟਰ, ਵਾਰਡ ਲਿਸਟ ਲੱਗਣ ਤੋਂ 21 ਦਿਨਾਂ ਦੇ ਅੰਦਰ ਲਿਖ਼ਤੀ ਸੁਝਾਅ ਜਾਂ ਇਤਰਾਜ਼ ਪੇਸ਼ ਕਰ ਸਕੇ।
ਇਹ ਵੀ ਪੜ੍ਹੋ : ਵਿਦੇਸ਼ੀ ਵਿਦਿਆਰਥਣ ਨੇ ਪੀਤੀ ਬਲੀਚ ਕ੍ਰੀਮ, ਲਾਈਬੀਰੀਆ ਤੋਂ ਆ ਕਰ ਰਹੀ ਹੈ BBA ਦੀ ਪੜ੍ਹਾਈ
ਜੇਕਰ ਕੋਈ ਸੁਝਾਅ ਜਾਂ ਇਤਰਾਜ਼ ਪ੍ਰਾਪਤ ਹੁੰਦਾ ਹੈ ਤਾਂ ਇਸ ਦੇ 30 ਦਿਨਾਂ ਦੇ ਅੰਦਰ ਜਾਂਚ ਕਰਕੇ ਸੁਝਾਵਾਂ ਤੇ ਇਤਰਾਜ਼ਾਂ ਬਾਰੇ ਫ਼ੈਸਲਾ ਕੀਤਾ ਜਾਵੇ। ਆਖ਼ਰੀ ਫ਼ੈਸਲਾ ਡਿਪਟੀ ਕਮਿਸ਼ਨਰ ਦਾ ਹੋਵੇਗਾ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8