ਗੁਲਾਬੀ ਸੁੰਡੀ ਦੇ ਹਮਲੇ 'ਚ ਨੁਕਸਾਨ ਦਾ ਪਤਾ ਲਗਾਉਣ ਲਈ ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ

Thursday, Sep 23, 2021 - 08:33 PM (IST)

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਸ੍ਰੀ ਓ. ਪੀ. ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਲਿਆ।

PunjabKesari

ਇਹ ਵੀ ਪੜ੍ਹੋ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਮੀਟਿੰਗ ਵਿੱਚ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਕਿੱਲਤ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਦੱਸਿਆ ਗਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਲੋੜੀਂਦੀ ਸਪਲਾਈ ਨਹੀਂ ਦਿੱਤੀ ਜਾ ਰਹੀ। ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਨਵੰਬਰ ਮਹੀਨੇ ਕਣਕ ਦੀ ਬਿਜਾਈ ਨੂੰ ਦੇਖਦਿਆਂ ਡੀ.ਏ.ਪੀ. ਅਤੇ ਯੂਰੀਆ ਖਾਦ ਦੀ ਸਪਲਾਈ ਦਾ ਮਾਮਲਾ ਕੇਂਦਰ ਸਰਕਾਰ ਦੇ ਖਾਦ ਮੰਤਰਾਲੇ ਕੋਲ ਉਠਾਇਆ ਜਾਵੇਗਾ। ਮੀਟਿੰਗ ਵਿੱਚ ਦੋਵੇਂ ਵਿਭਾਗਾਂ ਨਾਲ ਜੁੜੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ।

ਇਹ ਵੀ ਪੜ੍ਹੋ- CM ਚੰਨੀ ਦੇ ਬੇਬਾਕ ਬੋਲ, ਕਿਹਾ ‘ਮੈਨੂੰ ਲੋਕਾਂ ਦਾ ਸਾਥ ਚਾਹੀਦਾ, ਸੁਰੱਖਿਆ ਲਈ ਗੰਨਮੈਨ ਨਹੀਂ’

ਮੀਟਿੰਗ ਵਿੱਚ ਨਵੇਂ ਬਣੇ ਮੁੱਖ ਸਕੱਤਰ ਸ੍ਰੀ ਅਨਿਰੁੱਧ ਤਿਵਾੜੀ ਜਿਨ੍ਹਾਂ ਕੋਲ ਵਿੱਤ ਕਮਿਸ਼ਨਰ ਵਿਕਾਸ ਦਾ ਵੀ ਚਾਰਜ ਹੈ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ,ਖੇਤੀਬਾੜੀ ਕਮਿਸ਼ਨਰ ਡਾ ਬਲਵਿੰਦਰ ਸਿੰਘ ਸਿੱਧੂ ਤੇ ਖੇਤੀਬਾੜੀ ਡਾਇਰੈਕਟਰ ਸ੍ਰੀ ਸੁਖਦੇਵ ਸਿੰਘ ਸਿੱਧੂ ਵੀ ਸ਼ਾਮਲ ਹੋਏ।  


Bharat Thapa

Content Editor

Related News