ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਉਪ ਪ੍ਰਧਾਨਾਂ ਦੀ ਚੋਣ ਕਰਾਉਣ ਦੇ ਹੁਕਮ
Thursday, Sep 15, 2022 - 08:57 AM (IST)
ਖੰਨਾ (ਸ਼ਾਹੀ, ਸੁਖਵਿੰਦਰ ਕੌਰ) : ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰ ਕੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ 'ਚ ਜਿਨ੍ਹਾਂ-ਜਿਨ੍ਹਾਂ ਨਗਰ ਕੌਂਸਲਾਂ ’ਚ ਸੀਨੀਅਰ ਉਪ ਪ੍ਰਧਾਨ ਅਤੇ ਉਪ ਪ੍ਰਧਾਨਾਂ ਦੇ ਅਹੁਦੇ ਖ਼ਾਲੀ ਪਏ ਹਨ, ਉਨ੍ਹਾਂ ਦੀ ਜਲਦ ਚੋਣ ਕਰਵਾਈ ਜਾਵੇ। ਡਾਇਰੈਕਟਰ ਜਨਰਲ ਸਥਾਨਕ ਸਰਕਾਰ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਦੇਖਣ 'ਚ ਆਇਆ ਹੈ ਕਿ ਆਮ ਤੌਰ ’ਤੇ ਜਿਨ੍ਹਾਂ-ਜਿਨ੍ਹਾਂ ਨਗਰ ਕੌਂਸਲਾਂ ’ਚ ਸੀਨੀਅਰ ਉਪ ਪ੍ਰਧਾਨ ਅਤੇ ਉਪ ਪ੍ਰਧਾਨ ਦਾ ਕਾਰਜਕਾਲ ਪੂਰਾ ਹੋ ਜਾਂਦਾ ਹੈ, ਉਸ ਨੂੰ ਕਈ-ਕਈ ਸਾਲ ਤੱਕ ਭਰਿਆ ਨਹੀਂ ਜਾਂਦਾ ਅਤੇ ਨਾ ਹੀ ਇਸ ਸਬੰਧੀ ਸੂਚਿਤ ਕੀਤਾ ਜਾਂਦਾ ਹੈ ਕਿ ਅਹੁਦਾ ਖ਼ਾਲੀ ਹੋ ਗਿਆ ਹੈ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਪਠਾਣਮਾਜਰਾ ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
ਇਸ ਨਾਲ ਉਨ੍ਹਾਂ ਦੇ ਦਫ਼ਤਰ ਨੂੰ ਬਹੁਤ ਸਾਰੀਆਂ ਸ਼ਿਕਾਇਤਾਂ ਮਿਲਦੀਆਂ ਹਨ ਅਤੇ ਉਨ੍ਹਾਂ ਦੇ ਵਿਭਾਗ ਦੀ ਕੋਰਟ ਕੇਸਾਂ ’ਚ ਜਵਾਬ ਤਲਬੀ ਕੀਤੀ ਜਾਂਦੀ ਹੈ। ਇਸ ਲਈ ਹੁਕਮ ਦਿੱਤੇ ਜਾਂਦੇ ਹਨ ਕਿ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਅਤੇ ਵਾਈਸ ਪ੍ਰੈਜ਼ੀਡੈਂਟ ਦੇ ਅਹੁਦੇ ਖ਼ਾਲੀ ਹੁੰਦੇ ਹੀ ਤੁਰੰਤ ਅਗਲੀ ਚੋਣ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਇਨ੍ਹਾਂ ਹੁਕਮਾਂ ਦੇ ਜਾਰੀ ਹੁੰਦੇ ਹੀ ਨਗਰ ਪੰਚਾਇਤ ਅਤੇ ਨਗਰ ਕੌਂਸਲਾਂ ’ਚ ਖ਼ਾਲੀ ਪਏ ਉਪ ਪ੍ਰਧਾਨਾਂ ਦੀ ਚੋਣ ਇਸ ਮਹੀਨੇ ਹੋਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ।
ਇਹ ਵੀ ਪੜ੍ਹੋ : ਨਰਾਤਿਆਂ ਤੇ ਦੀਵਾਲੀ ਦੇ ਮੱਦੇਨਜ਼ਰ ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ, ਕੀਤਾ ਇਹ ਐਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ