ਪੰਜਾਬ ਸਰਕਾਰ ਵਲੋਂ ਕੱਲ੍ਹ ਨੂੰ ਸੂਬੇ ਦੇ ਸਕੂਲ ਖੋਲ੍ਹਣ ਦੇ ਹੁਕਮ
Monday, Jun 20, 2022 - 06:24 PM (IST)
ਚੰਡੀਗੜ੍ਹ (ਵੈੱਬ ਡੈਸਕ, ਨਿਆਮੀਆਂ) : ਪੰਜਾਬ ਦੇ ਸਾਰੇ ਸਕੂਲਾਂ ਨੂੰ ਖੋਲ੍ਹਣ ਦੇ ਹੁਕਮ ਜਾਰੀ ਹੋਏ ਹਨ। ਦਰਅਸਲ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ। ਇਸ ਦਰਮਿਆਨ ਸਿੱਖਿਆ ਵਿਭਾਗ ਨੇ ਕੱਲ੍ਹ ਯਾਨੀ 21 ਜੂਨ ਨੂੰ ਸੂਬੇ ਦੇ ਸਕੂਲ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ। ਹਾਲਾਂਕਿ ਬਾਕੀ ਦਿਨਾਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ ਅਤੇ ਸਕੂਲ ਸਿਰਫ 21 ਜੂਨ ਨੂੰ ਹੀ ਖੋਲ੍ਹੇ ਜਾਣਗੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਇਕ ਹੋਰ ਵੱਡਾ ਖ਼ੁਲਾਸਾ, ਚੋਣਾਂ ਸਮੇਂ ਹੀ ਕਰਨਾ ਸੀ ਕਤਲ
ਇਸ ਹੁਕਮ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ ਆਖਿਆ ਗਿਆ ਹੈ। ਇਸ ਦੌਰਾਨ ਹਰ ਵਿਦਿਆਰਥੀ ਦਾ ਸਕੂਲ ਪਹੁੰਚਣਾ ਲਾਜ਼ਮੀ ਹੋਵੇਗਾ। ਹਾਲਾਂਕਿ ਛੁੱਟੀਆਂ ਚੱਲ ਰਹੀਆਂ ਹਨ ਪਰ ਇਸ ਦਰਮਿਆਨ ਇਹ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਦੱਸਣਯੋਗ ਹੈ ਕਿ 2 ਸਾਲ ਤੋਂ ਕੋਰੋਨਾ ਕਾਰਣ ਆਨ ਲਾਈਨ ਹੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਸੀ ਪਰ ਹੁਣ ਹਾਲਾਤ ਆਮ ਹੋਣ ’ਤੇ ਸਕੂਲਾਂ ਵਿਚ ਯੋਗ ਦਿਵਸ ਮਨਾਉਣ ਦੀ ਹਿਦਾਇਤ ਕੀਤੀ ਗਈ ਹੈ। ਹਾਲਾਂਕਿ ਹੁਕਮਾਂ ਵਿਚ ਸਕੂਲ ਮੁੱਖੀਆਂ ਨੂੰ ਸਾਫ ਆਖਿਆ ਹੈ ਕਿ ਕੋਵਿਡ ਦੀ ਹਦਾਇਤਾਂ ਦਾ ਪਾਲਣ ਕਰਦੇ ਹੋਏ ਯੋਗ ਦਿਵਸ ਮਨਾਉਣ ਨੂੰ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੇਲ ’ਚ ਗੈਂਗਵਾਰ, ਰੇਕੀ ਕਰਨ ਵਾਲੇ ਕੇਕੜਾ ’ਤੇ ਬੰਬੀਹਾ ਗਰੁੱਪ ਦਾ ਹਮਲਾ
ਇਸ ਸੰਬੰਧ ਵਿਚ ਜਦੋਂ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜੋ ਅਧਿਆਪਕ ਛੁੱਟੀਆਂ ਲੈ ਕੇ ਬਾਹਰ ਗਏ ਹੋਏ ਹਨ ਉਨ੍ਹਾਂ ਦਾ ਇਸ ਦਿਵਸ ਵਿਚ ਨਿੱਜੀ ਤੌਰ ’ਤੇ ਸ਼ਾਮਲ ਹੋਣਾ ਕਿਉਂਕਿ ਸੰਭਵ ਨਹੀਂ ਹੈ, ਇਸ ਲਈ ਉਹ ਆਨਲਾਈਨ ਹੀ ਇਹ ਸਮਾਗਮ ਮਨਾਉਣਗੇ। ਬੁਲਾਰੇ ਨੇ ਦੱਸਿਆ ਕਿ ਪੱਤਰ ਵਿਚ ਇਹ ਗੱਲ ਸਪੱਸ਼ਟ ਕੀਤੀ ਗਈ ਹੈ ਕਿ ਯੋਗ ਦਿਵਸ ਮਨਾਉਣਾ ਹੈ ਨਾ ਕਿ ਸਕੂਲ ਖੋਲ੍ਹਣੇ ਹਨ, ਉਨ੍ਹਾਂ ਕਿਹਾ ਕਿ ਇਹ ਸਕੂਲ ਮੁਖੀਆਂ ’ਤੇ ਨਿਰਭਰ ਕਰਦਾ ਹੈ ਕਿ ਉਨ੍ਹਾਂ ਨੇ ਇਹ ਸਮਾਗਮ ਕਿਸ ਤਰ੍ਹਾਂ ਮਨਾਉਣਾ ਹੈ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।