ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਵੱਡੀ ਰਾਹਤ
Thursday, Jun 06, 2019 - 05:14 PM (IST)

ਚੰਡੀਗੜ੍ਹ (ਭੁੱਲਰ) - ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਝੋਨੇ ਦੀ ਫਸਲ 13 ਜੂਨ ਨੂੰ ਲਗਾਉਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 20 ਜੂਨ ਨੂੰ ਝੋਨੇ ਦੀ ਫਸਲ ਲਗਾਉਣ ਦਾ ਸਮਾਂ ਨਿਰਧਾਰਿਤ ਕੀਤਾ ਸੀ, ਜੋ ਹੁਣ ਇਕ ਹਫਤਾ ਹੋਰ ਘੱਟ ਕਰ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਖਪਤਕਾਰਾਂ ਦੀਆਂ ਬਾਕੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ।