ਪੰਜਾਬ ਗੌਰਮਿੰਟ ਪੈਨਸ਼ਨਰਾਂ ਨੇ ਡੀ. ਸੀ. ਦਫਤਰ ਮੂਹਰੇ ਲਾਇਆ ਧਰਨਾ

Wednesday, Nov 22, 2017 - 06:24 AM (IST)

ਪੰਜਾਬ ਗੌਰਮਿੰਟ ਪੈਨਸ਼ਨਰਾਂ ਨੇ ਡੀ. ਸੀ. ਦਫਤਰ ਮੂਹਰੇ ਲਾਇਆ ਧਰਨਾ

ਕਪੂਰਥਲਾ, (ਗੁਰਵਿੰਦਰ ਕੌਰ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਉਲੀਕੇ ਸੰਘਰਸ਼ ਅਨੁਸਾਰ ਐਸੋਸੀਏਸ਼ਨ ਦੀ ਜ਼ਿਲਾ ਕਪੂਰਥਲਾ ਇਕਾਈ ਵਲੋਂ ਆਪਣੀਆਂ ਲਟਕ ਰਹੀਆਂ ਮੰਗਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਦਫਤਰ ਦੇ ਸਾਹਮਣੇ ਜ਼ਿਲਾ ਪੱਧਰੀ ਧਰਨਾ ਦਿੱਤਾ ਗਿਆ, ਜਿਸਦੀ ਅਗਵਾਈ ਜੁਆਇੰਟ ਫਰੰਟ ਦੇ ਕਨਵੀਨਰ ਕੇਵਲ ਸਿੰਘ, ਪ੍ਰਿੰਸੀਪਲ ਤੇ ਜ਼ਿਲਾ ਜਨਰਲ ਸਕੱਤਰ ਗੁਰਦੀਪ ਸਿੰਘ ਨੇ ਕੀਤੀ। ਇਸ ਮੌਕੇ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ ਤੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ-ਪੱਤਰ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਈਅਬ ਨੂੰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਕੇਵਲ ਸਿੰਘ, ਗੁਰਦੀਪ ਸਿੰਘ, ਸੁੱਚਾ ਸਿੰਘ, ਪ੍ਰਿੰਸੀਪਲ ਕਰਨੈਲ ਸਿੰਘ, ਦਲਜੀਤ ਸਿੰਘ, ਗੁਰਬਚਨ ਸਿੰਘ ਚੀਮਾ, ਪ੍ਰਿੰਸੀਪਲ ਤਰਸੇਮ ਲਾਲ, ਹਰਫੂਲ ਸਿੰਘ, ਚਰਨ ਸਿੰਘ, ਗੁਰਮੇਜ ਸਿੰਘ ਤੇ ਚੰਨ ਮੋਮੀ ਆਦਿ ਨੇ ਕਿਹਾ ਕਿ ਸਰਕਾਰ ਦੀ ਅੜੀਅਲ ਤੇ ਨਾਂਹ-ਪੱਖੀ ਨੀਤੀ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਗਈ ਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ 'ਚ ਜ਼ਬਰਦਸਤ ਸੰਘਰਸ਼ ਕੀਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਇਕਬਾਲ ਸਿੰਘ, ਨਿਰੰਜਣ ਸਿੰਘ, ਸੇਵਾ ਸਿੰਘ, ਪ੍ਰੇਮ ਲਾਲ ਸਰੋਧੀਆ, ਨਿਰੰਜਨ ਸਿੰਘ, ਗੁਰਬਚਨ ਸਿੰਘ, ਸਰੂਪ ਸਿੰਘ, ਮਹਿੰਗਾ ਸਿੰਘ ਮੋਮੀ, ਤੇਜਵਿੰਦਰ ਸਿੰਘ ਤੇ ਮਹਿੰਦਰ ਸਿੰਘ ਆਦਿ ਹਾਜ਼ਰ ਸਨ। 


Related News