ਪੰਜਾਬ ਸਰਕਾਰ ਦਾ ਸੂਬੇ ਦੇ ਪੈਨਸ਼ਨ ਧਾਰਕਾਂ ਦੇ ਹੱਕ ''ਚ ਵੱਡਾ ਫ਼ੈਸਲਾ
Friday, Oct 25, 2024 - 06:33 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਰਾਜ ਦੇ ਪੈਨਸ਼ਨਰਾਂ ਨੂੰ ਅਕਤੂਬਰ ਮਹੀਨੇ ਦੀ ਪੈਨਸ਼ਨ ਮਿਤੀ 30 ਅਕਤੂਬਰ 2024 ਨੂੰ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਸਮੂਹ ਪੈਨਸ਼ਨ ਡਿਸਬਰਸਿੰਗ ਬੈਂਕਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੇ ਭੱਤਿਆਂ ਵਿਚ ਵਾਧਾ, ਨੋਟੀਫਿਕੇਸ਼ਨ ਜਾਰੀ
ਪੱਤਰ ਵਿਚ ਦੱਸਿਆ ਗਿਆ ਹੈ ਕਿ ਦੀਵਾਲੀ ਦਾ ਤਿਉਹਾਰ ਮਿਤੀ 31 ਅਕਤੂਬਰ 2024 ਨੂੰ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਸੂਬਾ ਸਰਕਾਰ ਨੇ ਪੈਨਸ਼ਨਰਾਂ ਨੂੰ ਅਕਤੂਬਰ 2024 ਦੀ ਪੈਨਸ਼ਨ ਮਿਤੀ 30 ਅਕਤੂਬਰ 2024 ਨੂੰ ਜਾਰੀ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਬੈਂਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਪੰਜਾਬ ਦੇ ਸਮੂਹ ਪੈਨਸ਼ਨਰਾਂ ਨੂੰ ਅਕਤੂਬਰ 2024 ਦੀ ਪੈਨਸ਼ਨ ਦੀ ਅਦਾਇਗੀ ਮਿਤੀ 30 ਅਕਤੂਬਰ 2024 ਨੂੰ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ, ਕਰਮਚਾਰੀਆਂ, ਪੈਨਸ਼ਨ ਧਾਰਕਾਂ ਲਈ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e