ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਡੀ. ਸੀ. ਦਫਤਰ ਅੱਗੇ ਧਰਨਾ

Friday, Mar 02, 2018 - 04:41 AM (IST)

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਡੀ. ਸੀ. ਦਫਤਰ ਅੱਗੇ ਧਰਨਾ

ਕਪੂਰਥਲਾ, (ਜ.ਬ.)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੀਸੋਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਿੰਸੀਪਲ ਕੇਵਲ ਸਿੰਘ ਦੀ ਪ੍ਰਧਾਨਗੀ 'ਚ ਡੀ. ਸੀ. ਦਫਤਰ ਅੱਗੇ ਧਰਨਾ ਲਾਇਆ ਗਿਆ। ਆਪਣੇ ਸੰਬੋਧਨ 'ਚ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅਧਿਆਪਕਾਂ 'ਚ ਬੇਹੱਦ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ 'ਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਧਰਨੇ ਦੌਰਾਨ ਐਸੋਸੀਏਸ਼ਨ ਦੇ ਇਕ ਵਫਦ ਦੁਆਰਾ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਕਪੂਰਥਲਾ ਨੂੰ ਮੰਗ ਪੱਤਰ ਸੌਂਪਿਆ ਗਿਆ।
- ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਇਆਂ ਦਾ ਭੁਗਤਾਨ।
- ਜੁਲਾਈ 2015 ਤੋਂ ਦਸੰਬਰ ਤਕ 6 ਪ੍ਰਤੀਸ਼ਤ ਦੀ ਦਰ ਨਾਲ, ਜਨਵਰੀ 2016 ਤੋਂ ਅਕਤੂਬਰ 2016 ਤਕ 6 ਫੀਸਦੀ ਦੀ ਦਰ ਨਾਲ, ਜੁਲਾਈ 2016 ਤਕ ਦਸੰਬਰ 2016 ਤਕ 7 ਪ੍ਰਤੀਸ਼ਤ ਦੀ ਦਰ ਨਾਲ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ 22 ਮਹੀਨੇ ਦਾ ਬਕਾਇਆ ਤੁਰੰਤ ਅਦਾ ਕੀਤਾ ਜਾਵੇ।
- ਜਨਵਰੀ 2017 ਤੋਂ ਜੁਲਾਈ 2017 ਦੀਆਂ ਦੋ ਕਿਸ਼ਤਾਂ ਦਾ ਬਕਾਇਆ ਤੁਰੰਤ ਦਿੱਤਾ ਜਾਵੇ।
- ਵੇਤਨ ਕਮਿਸ਼ਨ ਦੀ ਰਿਪੋਰਟ ਆਉਣ ਤਕ 15 ਪ੍ਰਤੀਸ਼ਤ ਤੇ ਅੰਤਰਿਮ ਰਿਲੀਫ ਦਿੱਤੀ ਜਾਵੇ।
- ਮੈਡੀਕਲ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ।
- ਕੈਸ਼ਲੈੱਸ ਸਿਸਟਮ ਦੇ ਅਧੀਨ ਰਹਿ ਗਏ ਮੈਡੀਕਲ ਬਿੱਲਾਂ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਕਮੀਆਂ ਦੂਰ ਕਰ ਕੇ ਇਹ ਸਕੀਮ ਫਿਰ ਤੋਂ ਚਾਲੂ ਕੀਤੀ ਜਾਵੇ।
- ਜਨਵਰੀ 2016 ਦਾ 125 ਪ੍ਰਤੀਸ਼ਤ ਮਹਿੰਗਾਈ ਭੱਤਾ ਬੇਸਿਕ ਪੈਨਸ਼ਨ 'ਚ ਜੋੜ ਕੇ ਸਾਰੇ ਲਾਭ ਦਿੱਤੇ ਜਾਣ।
- ਬਿਜਲੀ ਬੋਰਡ ਦੇ ਪੈਨਸ਼ਨਰਾਂ ਨੂੰ ਬਿਜਲੀ ਦੀ ਮੁਫਤ ਯੂਨਿਟ ਦੀ ਸੁਵਿਧਾ ਦਿੱਤੀ ਜਾਵੇ।
- ਪੈਨਸ਼ਨਰ ਵਿਰੋਧੀ 18 ਸਤੰਬਰ ਦਾ ਵਿੱਤ ਵਿਭਾਗ ਦਾ ਪੱਤਰ ਰੱਦ ਕੀਤਾ ਜਾਵੇ।
- ਪੰਜਾਬ ਪੁਲਸ ਦੇ ਪੈਨਸ਼ਨਰਾਂ ਨੂੰ ਕੈਸ਼ਲੈੱਸ ਸਕੀਮ ਦੀ ਸੁਵਿਧਾ ਦਿੱਤੀ 


Related News