ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਸ ਮਹਿਕਮੇ ’ਚ 10 ਹਜ਼ਾਰ ਮੁਲਾਜ਼ਮਾਂ ਦੀ ਕਰੇਗੀ ਨਵੀਂ ਭਰਤੀ

Saturday, Mar 20, 2021 - 07:31 PM (IST)

ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਸ ਮਹਿਕਮੇ ’ਚ 10 ਹਜ਼ਾਰ ਮੁਲਾਜ਼ਮਾਂ ਦੀ ਕਰੇਗੀ ਨਵੀਂ ਭਰਤੀ

ਜਲੰਧਰ/ਚੰਡੀਗੜ੍ਹ— ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਹੁਣ ਪੁਲਸ ਵਿਚ ਵੀ ਨਵੀਂ ਭਰਤੀ ਕਰਨ ਜਾ ਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਹੁਣ ਪੁਲਸ ਮਹਿਕਮੇ ’ਚ 10 ਹਜ਼ਾਰ ਪੁਲਸ ਮੁਲਾਜ਼ਮਾਂ ਦੀ ਭਰਤੀ ਕਰੇਗੀ, ਜਿਨ੍ਹਾਂ ’ਚ 3300 ਨਵੀਆਂ ਮਹਿਲਾਵਾਂ ਦੀ ਵੀ ਭਰਤੀ ਕੀਤੀ ਜਾਵੇਗੀ। 

ਇਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਇਲਾਵਾ ਪੰਜਾਬ ਪੁਲਸ ’ਚ ਹੋਰ ਬਿਹਤਰ ਸੇਵਾਵਾਂ ਲਈ ਫੋਰੈਂਸਿਕ ਮਾਹਿਰ 450, ਕਾਨੂੰਨੀ ਮਾਹਰ 600, ਆਈ. ਟੀ. ਮਾਹਿਰ 1350 ਅਤੇ ਕਲੀਨਿਕਲ ਮਨੋਵਿਗਿਆਨ ’ਚ 3100 ਡੋਮੈਨ ਮਾਹਰ ਭਰਤੀ ਕੀਤੇ ਜਾਣਗੇ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਲਕ ਦੀ ਆਪਣੀ ਕਿਸਮ ਦੀ ਪਹਿਲੇ ਉੱਦਮ ਦਾ ਐਲਾਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਸਮਰਪਿਤ ਤਕਨੀਕੀ ਯੂਨਿਟ, ਨਾਰਕੋਟਿਕਸ ਯੂਨਿਟ, ਸੋਸ਼ਲ ਮੀਡੀਆ ਯੂਨਿਟ ਅਤੇ ਸਾਬੋਤਾਜ ਵਿਰੋਧੀ ਨਿਗਰਾਨ ਟੀਮਾਂ ਹੋਣਗੀਆਂ, ਜਿਸ ਨਾਲ ਸੂਬੇ ਦੀ ਕਾਨੂੰਨ ਲਾਗੂ ਕਰਨ ਵਾਲੀ ਮਸ਼ੀਨਰੀ ਹੋਰ ਮਜ਼ਬੂਤ ਹੋਵੇਗੀ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

PunjabKesari

ਪੁਲੀਸਿੰਗ ਅਤੇ ਜਾਂਚ-ਪੜਤਾਲ ਵਿਚ ਨਵੀਂ ਚੁਣੌਤੀਆਂ ਨਾਲ ਸਿੱਝਣ ਲਈ ਸੂਬੇ ਦੀ ਕਾਨੂੰਨੀ ਸ਼ਕਤੀ ਨੂੰ ਹੋਰ ਮਜ਼ਬੂਤ ਕਰਨ ਲਈ ਇਸ ਕਦਮ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲ ਦੇ ਸਮੇਂ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਸਥਿਰ ਬਣਾਉਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਕਾਨੂੰਨ ਲਾਗੂ ਕਰਨ ਵਾਲੀ ਸ਼ਕਤੀ ਨੂੰ ਹੋਰ ਕਾਰਗਰ ਬਣਾ ਰਹੀ ਹੈ, ਜਿੱਥੇ ਡਿਜ਼ੀਟਲ ਅਤੇ ਸਾਈਰ ਅਪਰਾਧ ਵਰਗੇ ਨਵੇਂ ਯੁੱਗ ਦੇ ਜੁਰਮਾਂ ਵੱਲ ਕੇਂਦਰਿਤ ਕੀਤਾ ਜਾਵੇਗਾ ਅਤੇ ਔਰਤਾਂ ਅਤੇ ਸਮਾਜ ਦੇ ਹੋਰ ਕਮਜੋਰ ਵਰਗਾਂ ਦੀ ਸੁਰੱਖਿਆ ਵਧਾਈ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਵਿਸ਼ੇਸ਼ ਜੁਰਮਾਂ ਨਾਲ ਨਜਿੱਠਣ ਲਈ 3100 ਡੋਮੇਨ ਮਾਹਿਰਾਂ ਤੋਂ ਇਲਾਵਾ ਸਬ-ਇੰਸਪੈਕਟਰ ਤੇ ਕਾਂਸਟੇਬਲ ਦੇ ਪੱਧਰ ’ਤੇ 10000 ਪੁਲਸ ਕਰਮਚਾਰੀ ਭਰਤੀ ਕੀਤੇ ਜਾਣਗੇ, ਜਿਨ੍ਹਾਂ ਵਿਚੋਂ 33 ਫ਼ੀਸਦੀ ਮਹਿਲਾਵਾਂ ਹੋਣਗੀਆਂ ਤਾਂ ਕਿ ਜ਼ਮੀਨੀ ਪੱਧਰ ’ਤੇ ਫੋਰਸ ਵਧਾਉਣ ਦੇ ਨਾਲ-ਨਾਲ ਪ੍ਰਭਾਵੀ ਪੁਲੀਸਿੰਗ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਸੁਰੱਖਿਆ ਕਰਮਚਾਰੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਖਹਿਰਾ ਨੇ ਭੇਜਿਆ ਈ. ਡੀ. ਨੂੰ ਪੱਤਰ

ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਕੋਲ ਗ੍ਰਹਿ ਮਾਮਲਿਆਂ ਦਾ ਵੀ ਮਹਿਕਮਾ ਹੈ, ਨੇ ਦੱਸਿਆ ਕਿ ਅਪਰਾਧ ਦੇ ਬਦਲ ਰਹੇ ਤੌਰ-ਤਰੀਕਿਆਂ ਦੇ ਨਾਲ ਜੁਰਮਾਂ ਦੀ ਰੋਕਥਾਮ ਅਤੇ ਪੜਤਾਲ ਪ੍ਰਭਾਵੀ ਤਰੀਕੇ ਨਾਲ ਡੋਮੇਨ ਮਾਹਿਰਾਂ ਦੇ ਸਹਿਯੋਗ ਲਈ ਪੰਜਾਬ ਪੁਲੀਸ ਵੱਲੋਂ ਛੇਤੀ ਹੀ 3100 ਵਿਸ਼ੇਸ਼ ਪੁਲਸ ਅਫਸਰਾਂ ਅਤੇ ਡੋਮੇਨ ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ, ਜੋ ਲਾਅ, ਫੋਰੈਂਸਿਕ, ਡਿਜ਼ੀਟਲ ਫੋਰੈਂਸਿਕ, ਸੂਚਨਾ ਤਕਨਾਲੋਜੀ, ਡਾਟਾ ਮਾਈਨਿੰਗ, ਸਾਈਬਰ ਸੁਰੱਖਿਆ, ਖੁਫੀਆ ਅਧਿਐਨ, ਮਨੁੱਖੀ ਵਸੀਲੇ ਪ੍ਰਬੰਧਨ ਅਤੇ ਵਿਕਾਸ ਅਤੇ ਸੜਕ ਸੁਰੱਖਿਆ ਯੋਜਨਾ ਅਤੇ ਇੰਜਨੀਅਰਿੰਗ ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਪੁਲਸ ਫੋਰਸ ਵਿਚ ਤਬਦੀਲੀ ਲਿਆਉਣ ਦੇ ਉਦੇਸ਼ ਨਾਲ ਉਲੀਕੇ ਗਏ ਇਸ ਕਦਮ ਨਾਲ ਪੰਜਾਬ ਡੋਮੇਨ ਮਾਹਿਰਾਂ ਦੀਆਂ ਸੇਵਾਵਾਂ ਹਾਸਲ ਕਰਨ ਵਾਲਾ ਮੁਲਕ ਦਾ ਪਹਿਲਾ ਸੂਬਾ ਹੋਵੇਗਾ। 

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਆਮ ਆਦਮੀ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੀਤੇ ਗਏ ਵਾਅਦਿਆਂ ਦੀ ਲੀਹ ’ਤੇ ਕਈ ਕਦਮਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਲਾਗੂ ਕਰ ਦੇਣ ਤੋਂ ਬਾਅਦ ਇਸ ਕਦਮ ਨਾਲ ਪੁਲਸ ਮਹਿਕਮੇ ਨੂੰ ਅਗਲੇ ਪੱਧਰ ਤੱਕ ਲਿਜਾਇਆ ਜਾਵੇਗਾ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦਾ ਵੱਡਾ ਧਮਾਕਾ, 5ਵੀਂ ਜਮਾਤ ਦੇ 10 ਵਿਦਿਆਰਥੀਆਂ ਸਣੇ 415 ਨਵੇਂ ਮਾਮਲੇ ਮਿਲੇ

ਇਨ੍ਹਾਂ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਡੀ. ਜੀ. ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਇਨ੍ਹਾਂ ਡੋਮੇਨ ਮਾਹਰਾਂ ਵਿੱਚ ਤਕਰੀਬਨ 600 ਲਾਅ ਗਰੈਜੁਏਟ, 450 ਕਰਾਈਮ ਸੀਨ ਜਾਂਚਕਰਤਾ, ਕਾਨੂੰਨ, ਕਾਮਰਸ, ਡੇਟਾ ਮਾਈਨਿੰਗ, ਡੇਨਾ ਐਨਲਸਿਸ ਵਿੱਚ ਤਜਰਬੇ ਤੇ ਵਿਸ਼ੇਸ਼ ਯੋਗਤਾ ਵਾਲੇ 1350 ਆਈ. ਟੀ. ਮਾਹਰ ਸ਼ਾਮਲ ਹੋਣਗੇ। ਜਿਨ੍ਹਾਂ ਨੂੰ ਸਾਈਬਰ ਜਾਸੂਸੀ, ਵਿੱਤੀ ਜਾਸੂਸੀ, ਕਤਲ ਕੇਸਾਂ ਵਿੱਚ ਜਾਸੂਸੀ, ਜਿਨਸੀ ਹਮਲੇ ਤੇ ਬਲਾਤਕਾਰ ਦੇ ਕੇਸਾਂ ਵਿੱਚ ਜਾਸੂਸੀ ਲਈ ਲਾਇਆ ਜਾਵੇਗਾ। ਪੰਜਾਬ ਸਰਕਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਫੈਮਲੀ ਕਾਊਂਸਲਿੰਗ ਸੈਂਟਰਾਂ ਅਤੇ ਮਹਿਲਾ ਹੈਲਪਡੈਸਕਾਂ ਉਤੇ ਤਾਇਨਾਤੀ ਲਈ 460 ਦੇ ਕਰੀਬ ਸਿੱਖਿਅਤ ਤੇ ਯੋਗਤਾ ਪ੍ਰਾਪਤ ਕਾਊਂਸਲਰ, ਕਲੀਨੀਕਲ ਸਾਈਕੋਲੋਜਿਸਟ ਤੇ ਵਿਕਟਮ ਸਪੋਰਟ ਅਫ਼ਸਰਾਂ ਦੀ ਵੀ ਭਰਤੀ ਕਰੇਗੀ।

ਪੁਲਸ ਵਿੱਚ ਮਹਿਲਾ ਸ਼ਕਤੀ ਨੂੰ ਹੋਰ ਵਧਾਉਣ ਲਈ 3400 ਨਵੀਆਂ ਮਹਿਲਾ ਪੁਲਸ ਮੁਲਾਜ਼ਮਾਂ ਭਰਤੀ ਕੀਤੀਆਂ ਜਾਣਗੀਆਂ। ਜ਼ਿਆਦਾਤਰ ਸਬ ਇੰਸਪੈਕਟਰ ਅਤੇ ਕਾਂਸਟੇਬਲ ਦੇ ਰੈਂਕ ’ਤੇ ਭਰਤੀ ਕੀਤੀਆਂ ਜਾਣ ਵਾਲੀਆਂ ਇਹ ਮੁਲਾਜ਼ਮਾਂ ਪੰਜਾਬ ਪੁਲਸ ਵਿੱਚ 10 ਹਜ਼ਾਰ ਮੁਲਾਜ਼ਮਾਂ ਨੂੰ ਭਰਤੀ ਕਰਨ ਲਈ ਚਲਾਈ ਮੁਹਿੰਮ ਦਾ ਹੀ ਹਿੱਸਾ ਹੋਣਗੀਆਂ। ਗੁਪਤਾ ਨੇ ਕਿਹਾ ਕਿ ਇਸ ਨਾਲ ਕੁੱਲ ਭਰਤੀ ਵਿੱਚ ਔਰਤਾਂ ਨੂੰ 33 ਫ਼ੀਸਦੀ ਹਿੱਸੇਦਾਰੀ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਪੂਰੀ ਹੋਵੇਗੀ ਅਤੇ ਪੰਜਾਬ ਪੁਲਿਸ ਵਿੱਚ ਵੱਖ ਵੱਖ ਅਹੁਦਿਆਂ ਉਤੇ ਮਹਿਲਾ ਮੁਲਾਜ਼ਮਾਂ ਨੂੰ ਪੁਰਸ਼ ਪੁਲਸ ਮੁਲਾਜ਼ਮਾਂ ਦੇ ਬਰਾਬਰ ਮੁਕਾਬਲਾ ਕਰਨ ਦਾ ਮੌਕਾ ਵੀ ਮੁਹੱਈਆ ਕਰੇਗੀ। ਇਨ੍ਹਾਂ ਪੁਲਿਸ ਮੁਲਾਜ਼ਮਾਂ ਵਿੱਚ 300 ਔਰਤਾਂ ਨੂੰ ਸਬ ਇੰਸਪੈਕਟਰ ਵਜੋਂ ਭਰਤੀ ਕੀਤਾ ਜਾਵੇਗਾ, ਜਦੋਂ ਕਿ 3100 ਨੂੰ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਸੇਵਾ ਕਰਨ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ

ਡੀ. ਜੀ. ਪੀ. ਨੇ ਕਿਹਾ ਕਿ ਇਕ ਵਾਰ ਇਨ੍ਹਾਂ ਮਹਿਲਾ ਪੁਲਿਸ ਮੁਲਾਜ਼ਮਾਂ ਦੀ ਨਿਯੁਕਤੀ ਹੋਣ ਅਤੇ ਸਾਲ 2021 ਦੀ ਦੂਜੀ ਜਾਂ ਤੀਜੀ ਤਿਮਾਹੀ ਵਿੱਚ ਇਨ੍ਹਾਂ ਦੇ ਪੰਜਾਬ ਪੁਲਿਸ ਦਾ ਹਿੱਸਾ ਬਣਨ ਤੋਂ ਬਾਅਦ ਸੂਬੇ ਦੇ 382 ਥਾਣਿਆਂ ਵਿੱਚੋਂ ਹਰੇਕ ਨੂੰ ਪੁਲਿਸ ਸਟੇਸ਼ਨ ਲਾਅ ਅਫਸਰ ਅਤੇ ਕਮਿਊਨਿਟੀ ਤੇ ਵਿਕਟਮ ਸਪੋਰਟ ਅਫ਼ਸਰ (ਪੀੜਤ ਸਹਿਯੋਗੀ ਅਧਿਕਾਰੀ) ਮਿਲ ਜਾਵੇਗਾ। ਇਸੇ ਤਰ੍ਹਾਂ ਸਰਹੱਦੀ ਥਾਣਿਆਂ ਸਮੇਤ ਪੰਜਾਬ ਦੇ 170 ਵੱਡੇ ਥਾਣਿਆਂ ਵਿੱਚ ਫੋਰੈਂਸਿਕ ਅਫਸਰ ਅਤੇ ਕਰਾਈਮ ਡੇਟਾ ਐਨਾਲਿਸਟਸ ਤਾਇਨਾਤ ਹੋਣਗੇ। ਇਸ ਤੋਂ ਇਲਾਵਾ ਸੂਬੇ ਵਿੱਚ 100 ਸਬ ਡਿਵੀਜ਼ਨਾਂ ਵਿੱਚੋਂ ਹਰੇਕ ਵਿੱਚ ਸਾਈਬਰ ਕਰਾਈਮ ਡਿਟੈਕਟਿਵ ਵੀ ਲਗਾਏ ਜਾਣਗੇ।

ਇਹ ਪਹਿਲਕਦਮੀਆਂ ਸੂਬਾ ਸਰਕਾਰ ਦੀ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਮਾਣ ਸਤਿਕਾਰ ਦੇਣ ਦੀ ਉਸ ਵਚਨਬੱਧਤਾ ਦਾ ਹਿੱਸਾ ਹਨ, ਜਿਸ ਤਹਿਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਹਾਲ ਹੀ ਵਿੱਚ ਔਰਤਾਂ ਲਈ 181 ਹੈਲਪਲਾਈਨ ਅਤੇ ਰਾਤ ਨੂੰ ਔਰਤਾਂ ਨੂੰ ਉਨ੍ਹਾਂ ਦੀ ਰਿਹਾਇਸ਼ ਜਾਂ ਕੰਮ ਵਾਲੀ ਥਾਂ ਉਤੇ ਛੱਡਣ ਦੀ ਸਹੂਲਤ ਸ਼ੁਰੂ ਕੀਤੀ ਸੀ। ਸੂਬੇ ਦੇ ਤਿੰਨ ਪੁਲਿਸ ਕਮਿਸ਼ਨਰੇਟ ਅਤੇ ਸ਼ਹਿਰੀ ਜ਼ਿਲ੍ਹਿਆਂ ਵਿੱਚ ਫੈਮਲੀ ਕਾਊਂਸਲਿੰਗ ਸੈਂਟਰ ਸਥਾਪਤ ਕਰਨ ਅਤੇ ਵਿਆਹ ਅਤੇ ਪਰਿਵਾਰਕ ਝਗੜੇ ਦੇ ਕੇਸਾਂ ਵਿੱਚ ਛੇਤੀ ਹੱਲ ਨਿਕਲਣਾ ਯਕੀਨੀ ਬਣਾਉਣ ਲਈ ਸੂਬੇ ਦੇ ਸਾਰੇ 382 ਥਾਣਿਆਂ ਵਿੱਚ ਵਿਮੈਨ ਹੈਲਪ ਡੈਸਕ ਜਲਦੀ ਕਾਰਜਸ਼ੀਲ ਹੋਣਗੇ। ਇਸ ਨਾਲ ਮੁਸ਼ਕਲਾਂ ਨਾਲ ਜੂਝ ਰਹੀਆਂ ਔਰਤਾਂ, ਬੱਚਿਆਂ ਤੇ ਬਜ਼ੁਰਗਾਂ ਨੂੰ ਮਦਦ ਮਿਲੇਗੀ ਅਤੇ ਘਰੇਲੂ ਹਿੰਸਾ ਦੇ ਕੇਸਾਂ ਨਾਲ ਜਲਦੀ ਸਿੱਝਿਆ ਜਾ ਸਕੇਗਾ।

ਇਹ ਵੀ ਪੜ੍ਹੋ : ਹੋਲੇ-ਮਹੱਲੇ ਮੌਕੇ ਹੁਣ ਸਿਰਫ਼ ਇਨ੍ਹਾਂ ਸ਼ਰਧਾਲੂਆਂ ਲਈ ਲਾਜ਼ਮੀ ਹੋਵੇਗੀ ਕੋਰੋਨਾ ਨੈਗੇਟਿਵ ਰਿਪੋਰਟ

ਵਿਮੈਨ ਹੈਲਪ ਡੈਸਕਾਂ ਉਤੇ ਤਾਇਨਾਤ ਇਹ ਮਹਿਲਾ ਪੁਲਸ ਅਫ਼ਸਰ ਸਬੰਧਤ ਇਲਾਕੇ ਵਿੱਚ ਰਹਿ ਰਹੀਆਂ ਔਰਤਾਂ ਲਈ ਇਕੋ ਇਕ ਸੰਪਰਕ ਸੂਤਰ ਵਜੋਂ ਕੰਮ ਕਰਨਗੀਆਂ। ਇਨ੍ਹਾਂ ਪੁਲਿਸ ਅਫ਼ਸਰਾਂ ਦੇ ਨਾਮ ਤੇ ਫੋਨ ਨੰਬਰ ਪੰਜਾਬ ਪੁਲਿਸ ਦੀ ਵੈੱਬਸਾਈਟ ਉਤੇ ਦਰਸਾਏ ਜਾਣਗੇ। ਪੰਜਾਬ ਸਰਕਾਰ ਫੈਮਲੀ ਕਾਊਂਸਲਿੰਗ ਸੈਂਟਰਾਂ ਤੇ ਵਿਮੈਨ ਹੈਲਪ ਡੈਸਕਾਂ ਉਤੇ ਤਾਇਨਾਤੀ ਲਈ 460 ਸਿੱਖਿਅਤ ਅਤੇ ਯੋਗਤਾ ਪ੍ਰਾਪਤ ਕਾਊਂਸਲਰ, ਕਲੀਨਿਕਲ ਸਾਈਕੋਲੋਜਿਸਟ ਅਤੇ ਕਮਿਊਨਿਟੀ ਐਂਡ ਵਿਕਟਮ ਸਪੋਰਟ ਅਫ਼ਸਰਾਂ ਦੀ ਵੀ ਭਰਤੀ ਕਰੇਗੀ।
ਇਸ ਦੇ ਨਾਲ ਹੀ ਪੰਜਾਬ ਵਿੱਚ ਵਧਦੀ ਆਵਾਜਾਈ ਕਾਰਨ ਗੰਭੀਰ ਹਾਦਸਿਆਂ ਦੀ ਗਿਣਤੀ ਵਧਣ ਨੂੰ ਮੱਦੇਨਜਰ ਰੱਖਦਿਆਂ 15 ਸਿੱਖਿਅਤ ਸਿਵਲ ਇੰਜਨੀਅਰ ਤੇ ਪਲੈਨਰਾਂ ਦੀ ਰੋਡ ਸੇਫ਼ਟੀ ਐਸੋਸੀਏਟਾਂ ਵਜੋਂ ਭਰਤੀ ਕੀਤੀ ਜਾਵੇਗੀ। ਇਹ ਇੰਜਨੀਅਰ ਪੰਜਾਬ ਭਰ ਵਿੱਚ ਸੜਕਾਂ ਤੇ ਸ਼ਾਹਰਾਹਾਂ ਉਤੇ ਆਵਾਜਾਈ ਤੇ ਪ੍ਰਵਾਹ ਨੂੰ ਸੁਚਾਰੂ ਤੇ ਸੁਰੱਖਿਅਤ ਬਣਾਈ ਰੱਖਣ ਵਿੱਚ ਸਹਾਈ ਬਣਨਗੇ।

ਇਹ ਵੀ ਪੜ੍ਹੋ :  ਜਲੰਧਰ ਆਉਣ ਵਾਲੇ ਸੈਲਾਨੀ ਜ਼ਰੂਰ ਘੁੰਮਣ ਇਹ ਮਸ਼ਹੂਰ ਸਥਾਨ, ਜੋ ਰੱਖਦੇ ਨੇ ਆਪਣੀ ਵਿਸ਼ੇਸ਼ ਮਹੱਤਤਾ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News