ਪੰਜਾਬ ਸਰਕਾਰ ਵੱਲੋਂ ਪੁਲਸ ਅਫ਼ਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀ
Thursday, Dec 04, 2025 - 12:55 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਚਾਰ ਆਈਪੀਐੱਸ/ਪੀਪੀਐੱਸ (IPS/PPS) ਅਫ਼ਸਰਾਂ ਦਾ ਤਬਾਦਲਾ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਅੱਜ 4 ਆਈਪੀਐੱਸ/ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਂ ਤਾਇਨਾਤੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਾਰੀ ਹੁਕਮਾਂ ਮੁਤਾਬਕ ਕੌਸਤੁਭ ਸ਼ਰਮਾ ਨੂੰ IGP ANTF ਪੰਜਾਬ, SAS ਨਗਰ ਤਾਇਨਾਤ ਕੀਤਾ ਗਿਆ ਹੈ, ਜਦਕਿ ਅਸ਼ੀਸ਼ ਚੌਧਰੀ ਨੂੰ IGP ਕਾਊਂਟਰ ਇੰਟੈਲੀਜੈਂਸ ਪੰਜਾਬ SAS ਨਗਰ ਵਿਚ ਨਵਾਂ ਚਾਰਜ ਮਿਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਦੁੱਗਣੇ ਰਾਸ਼ਨ ਨੂੰ ਲੈ ਕੇ...

ਵਰਿੰਦਰ ਸਿੰਘ ਬਰਾੜ ਦੀਆਂ ਸੇਵਾਵਾਂ ਨੂੰ ਵਿਜੀਲੈਂਸ ਬਿਊਰੋ, ਪੰਜਾਬ ਦੇ ਹਵਾਲੇ ਕੀਤਾ ਗਿਆ ਹੈ, ਜਦਕਿ ਜਗਤ ਪ੍ਰੀਤ ਸਿੰਘ ਨੂੰ ਵੀ ਵਿਜੀਲੈਂਸ ਬਿਊਰੋ ਵਿਚ ਤਾਇਨਾਤ ਕੀਤਾ ਗਿਆ ਹੈ। ਗ੍ਰਹਿ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਹੁਕਮ ਦਿੱਤੇ ਗਏ ਹਨ ਕਿ ਸਾਰੇ ਅਧਿਕਾਰੀ ਆਪਣੀ ਨਵੀਂ ਤਾਇਨਾਤੀ ’ਤੇ ਤੁਰੰਤ ਚਾਰਜ ਸੰਭਾਲਣ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਸ ਐਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
