ਪੰਜਾਬ ਸਰਕਾਰ ਨੇ 10 ਨਵੇਂ IAS ਅਧਿਕਾਰੀ ਕੀਤੇ ਤਾਇਨਾਤ, ਤੁਰੰਤ ਚਾਰਜ ਸੰਭਾਲਣ ਦੇ ਹੁਕਮ

Tuesday, Jan 23, 2024 - 03:15 AM (IST)

ਪੰਜਾਬ ਸਰਕਾਰ ਨੇ 10 ਨਵੇਂ IAS ਅਧਿਕਾਰੀ ਕੀਤੇ ਤਾਇਨਾਤ, ਤੁਰੰਤ ਚਾਰਜ ਸੰਭਾਲਣ ਦੇ ਹੁਕਮ

ਚੰਡੀਗੜ੍ਹ (ਰਮਨਜੀਤ ਸਿੰਘ)- ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਕੇ 10 ਆਈ. ਏ. ਐੱਸ. ਅਧਿਕਾਰੀਆਂ ਨੂੰ ਨਵੇਂ ਅਹੁਦਿਆਂ ’ਤੇ ਤਾਇਨਾਤ ਕੀਤਾ ਹੈ। ਇਨ੍ਹਾਂ ਵਿਚੋਂ ਕੁਝ ਅਧਿਕਾਰੀ ਤਰੱਕੀ ਹੋਣ ਤੋਂ ਬਾਅਦ ਜਾਂ ਦੂਜੇ ਕੇਡਰ ਤੋਂ ਪੰਜਾਬ ਕੇਡਰ ਵਿਚ ਆਉਣ ਤੋਂ ਬਾਅਦ ਤਾਇਨਾਤੀ ਦੀ ਉਡੀਕ ਕਰ ਰਹੇ ਸਨ। ਅਧਿਕਾਰੀਆਂ ਨੂੰ ਤੁਰੰਤ ਨਵਾਂ ਚਾਰਜ ਸੰਭਾਲਣ ਲਈ ਕਿਹਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ, 7 ਮਹੀਨੇ ਪਹਿਲਾਂ ਹੀ ਭੈਣ ਦਾ ਵਿਆਹ ਕਰ ਕੇ ਗਿਆ ਸੀ ਗੁਰਜੰਟ ਸਿੰਘ

ਜਾਣਕਾਰੀ ਅਨੁਸਾਰ ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਵਿੱਤ ਕਮਿਸ਼ਨਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਧੀਰੇਂਦਰ ਕੁਮਾਰ ਤਿਵਾੜੀ ਨੂੰ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ, ਕ੍ਰਿਸ਼ਨ ਕੁਮਾਰ ਨੂੰ ਪ੍ਰਮੁੱਖ ਸਕੱਤਰ ਜਲ ਸਰੋਤ ਅਤੇ ਵਧੀਕ ਪ੍ਰਮੁੱਖ ਸਕੱਤਰ ਗਵਰਨੈਂਸ ਰਿਫਾਰਮਸ ਤੇ ਲੋਕ ਸ਼ਿਕਾਇਤਾਂ, ਰਾਖੀ ਗੁਪਤਾ ਭੰਡਾਰੀ ਨੂੰ ਪ੍ਰਮੁੱਖ ਸਕੱਤਰ ਫੂਡ ਪ੍ਰੋਸੈਸਿੰਗ, ਨੀਲਕੰਠ ਐੱਸ. ਅਵਾਹਦ ਨੂੰ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ, ਅਜੀਤ ਬਾਲਾਜੀ ਜੋਸ਼ੀ ਨੂੰ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ, ਦਿਲਰਾਜ ਸਿੰਘ ਨੂੰ ਮੈਨੇਜਿੰਗ ਸਕੱਤਰ ਟਰਾਂਸਪੋਰਟ ਅਤੇ ਵਧੀਕ ਮੈਨੇਜਿੰਗ ਸਕੱਤਰ ਪ੍ਰਬੰਧਕੀ ਮਾਮਲੇ, ਅਮਿਤ ਢਾਕਾ ਨੂੰ ਪ੍ਰਬੰਧਕੀ ਸਕੱਤਰ ਯੋਜਨਾ ਤੇ ਵਾਧੂ ਚਾਰਜ ਸਕੱਤਰ ਪੰਜਾਬ ਵਿਕਾਸ ਨਿਗਮ, ਡਾਇਰੈਕਟਰ ਮਗਸੀਪਾ, ਪ੍ਰਬੰਧਕੀ ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨੀਲਿਮਾ ਨੂੰ ਖੇਤੀਬਾੜੀ ਕਮਿਸ਼ਨਰ ਅਤੇ ਗੁਰਪ੍ਰੀਤ ਸਿੰਘ ਖਹਿਰਾ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਲਾਇਆ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News