ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਬੈੱਕ ਫੁੱਟ ''ਤੇ , ਕੈਬਨਿਟ ਮੀਟਿੰਗ ਕੀਤੀ ਮੁਲਤਵੀ
Tuesday, May 31, 2022 - 03:50 PM (IST)
ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਹੋਏ ਕਤਲ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ, ਜਿਸ ਦਾ ਸਾਹਮਣੇ ਆਮ ਆਦਮੀ ਪਾਰਟੀ ਨੂੰ ਕਰਨਾ ਪੈ ਰਿਹਾ ਹੈ। ਪਿਛਲੇ ਹਫ਼ਤੇ ਮਾਨ ਸਰਕਾਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਆਪਣੇ ਸਿਹਤ ਮੰਤਰੀ ਨੂੰ ਬਰਖਾਸਤ ਕਰਨ 'ਤੇ ਮਜ਼ਬੂਰ ਹੋ ਗਈ ਸੀ।
ਇਹ ਵੀ ਪੜ੍ਹੋ- ਪੰਜ ਤੱਤਾਂ ’ਚ ਵਿਲੀਨ ਹੋਏ ਸਿੱਧੂ ਮੂਸੇ ਵਾਲਾ, ਪਿਤਾ ਨੇ ਦਿੱਤੀ ਮੁੱਖ ਅਗਨੀ, ਹਜ਼ਾਰਾਂ ਨਮ ਅੱਖਾਂ ਨੇ ਕਿਹਾ ਅਲਵਿਦਾ
ਪੰਜਾਬ ਸਰਕਾਰ ਨੇ ਨਾ ਸਿਰਫ਼ ਕੈਬਨਿਟ ਦੀ ਮੀਟਿੰਗ ਨੂੰ ਮੁਲਤਵੀ ਕੀਤਾ ਹੈ , ਸਗੋਂ ਪਹਿਲੀ ਵਾਰ ਵਿਧਾਇਕਾਂ ਲਈ ਤਿੰਨ ਦਿਨਾਂ ਸਿਖਲਾਈ ਸੈਸ਼ਨ ਨੂੰ ਵੀ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ' ਅਣਲੋੜੀਂਦੇ ਹਾਲਾਤਾਂ ' ਦਾ ਹਵਾਲਾ ਦਿੰਦੇ ਹੋਏ ਮੁਲਤਵੀ ਕਰ ਦਿੱਤਾ। ਹਾਲਾਂਕਿ ਸਪੀਕਰ ਨੇ ਸ਼ੁਰੂ ਵਿੱਚ ਸਿਰਫ਼ ਡਿਨਰ ਅਤੇ ਸੱਭਿਆਚਾਰਕ ਪ੍ਰੋਗਰਾਮ ਨੂੰ ਯਾਤਰਾ ਪ੍ਰੋਗਰਾਮ ਵਿੱਚੋਂ ਹਟਾਉਣ ਦਾ ਫ਼ੈਸਲਾ ਕੀਤਾ ਸੀ, ਪਰ ਬਾਅਦ ਵਿੱਚ ਉਨ੍ਹਾਂ ਨੇ ਸੈਸ਼ਨ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ। ਜੇਕਰ ਟਰੇਨਿੰਗ ਸੈਸ਼ਨ ਹੁੰਦਾ ਤਾਂ ਵਿਰੋਧੀ ਪਾਰਟੀਆਂ ਦੇ ਮੈਂਬਰ ਸਰਕਾਰ 'ਤੇ ਪੰਜਾਬ ਸਰਕਾਰ 'ਤੇ ਤੰਜ ਕੱਸਣੇ ਸ਼ੁਰੂ ਕਰ ਦੇਣੇ ਸੀ। ਇੱਥੋਂ ਤੱਕ ਕਿ ਪੰਜਾਬ ਸਿਵਲ ਸਕੱਤਰੇਤ ਵਿਚ ਵੀ ਮੰਤਰੀਆਂ ਅਤੇ ਅਫ਼ਸਰਾਂ ਦੋਵਾਂ ਨੂੰ ਇਕ ਬੇਚੈਨੀ ਦੀ ਸ਼ਾਂਤੀ ਨੇ ਘੇਰ ਲਿਆ ਹੈ। ਮੁੱਖ ਮੰਤਰੀ ਮਾਨ ਆਪਣੀ ਸਰਕਾਰੀ ਰਿਹਾਇਸ਼ ਵਿਚ ਉੱਚ ਅਧਿਕਾਰੀਆਂ ਅਤੇ ਸਲਾਹਕਾਰਾਂ ਨਾਲ ਮੀਟਿੰਗਾਂ ਕਰਦੇ ਰਹੇ।
ਇਹ ਵੀ ਪੜ੍ਹੋ- ਮਾਨਸਾ ਤੋਂ ਤੈਅ ਹੋਵੇਗਾ ਪੰਜਾਬ ਦੀ ਸਿਆਸਤ ਦਾ ਭਵਿੱਖ
ਵੀ.ਆਈ.ਪੀਜ਼ ਦੀ ਸੁਰੱਖਿਆ ਦੀ ਕਟੌਤੀ ਨੂੰ ਦਰਸਾਉਂਦੀ ਸੂਚੀ ਦੀ ਜਨਤਕ ਰਿਲੀਜ਼, ਜੋ ਕਿ ਵਿਰੋਧੀ ਪਾਰਟੀਆਂ ਵਿਚਕਾਰ ਚਰਚਾ ਦਾ ਵਿਸ਼ਾ ਬਣ ਗਈ ਹੈ ਇਸ ਬਾਰੇ ਵੀ ਮੀਟਿੰਗ ਚਰਚਾ ਕੀਤੀ ਗਈ। ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਇਸ ਘਟਨਾ ਪ੍ਰਤੀ ਸਰਕਾਰ ਦੀ ਪ੍ਰਤੀਕਿਰਿਆ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਅਤੇ ਜਨਤਕ ਭਾਵਨਾਵਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ , ਕੁਮੈਂਟ ਕਰਕੇ ਦਿਓ ਜਵਾਬ।