ਪੰਜਾਬ ਸਰਕਾਰ ਨੂੰ ਘੇਰਦਿਆਂ ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਕਰ ਕਹੀਆਂ ਇਹ ਗੱਲਾਂ
Saturday, Aug 20, 2022 - 08:14 PM (IST)
ਚੰਡੀਗੜ੍ਹ (ਅਸ਼ਵਨੀ)-ਪੰਜਾਬ ਕਾਂਗਰਸ ਨੇ ਪੰਜਾਬ ਸਰਕਾਰ ਖਿਲਾਫ ਸਿੱਧਾ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਲਾਨ ਕੀਤਾ ਹੈ ਕਿ 22 ਅਗਸਤ ਨੂੰ ਪੰਜਾਬ ਕਾਂਗਰਸ ਦੇ ਸਾਰੇ ਆਗੂ ਵਿਜੀਲੈਂਸ ਦਫਤਰ ਵਿਚ ਜਾਣਗੇ। ਜਿਨ੍ਹਾਂ-ਜਿਨ੍ਹਾਂ ਆਗੂਆਂ ਦੀ ਵਿਜੀਲੈਂਸ ਜਾਂਚ ਕਰਨਾ ਚਾਹੁੰਦੀ ਹੈ, ਉਨ੍ਹਾਂ ਨੂੰ ਹੱਥਕੜੀ ਲਗਾ ਲਵੇਂ। ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪਹੁੰਚੇ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਰੋਜ਼ ਸਾਬਕਾ ਮੰਤਰੀਆਂ ਅਤੇ ਕਾਂਗਰਸੀ ਆਗੂਆਂ ਦੀ ਜਾਂਚ ਕਰਨ ਦੇ ਦਾਅਵੇ ਕਰਦੀ ਹੈ। ਤਰ੍ਹਾਂ-ਤਰ੍ਹਾਂ ਦੇ ਬਿਆਨ ਦਿੱਤੇ ਜਾ ਰਹੇ ਹਨ। ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਕਾਂਗਰਸ ਦੇ ਸਾਰੇ ਨੇਤਾ ਜਾਂਚ ਲਈ ਤਿਆਰ ਹਨ।
ਇਹ ਵੀ ਪੜ੍ਹੋ : J&K : ਪ੍ਰਸ਼ਾਸਨ ਨੇ 25 ਲੱਖ ਵਾਧੂ ਵੋਟਰਾਂ ਦੀਆਂ ਖਬਰਾਂ 'ਤੇ ਕਿਹਾ-ਤੱਥਾਂ ਨੂੰ ਗਲਤ ਢੰਗ ਨਾਲ ਕੀਤਾ ਗਿਆ ਪੇਸ਼
ਇਸੇ ਕੜੀ ਵਿਚ ਸੋਮਵਾਰ ਨੂੰ ਸਮੂਹ ਆਗੂ ਸਮੂਹਿਕ ਤੌਰ ’ਤੇ ਵਿਜੀਲੈਂਸ ਦਫਤਰ ਜਾਣਗੇ ਤਾਂ ਜੋ ਸਰਕਾਰ ਦੇ ਨਿੱਤ ਦੇ ਦਾਅਵਿਆਂ ਅਤੇ ਬਿਆਨਬਾਜ਼ੀ ਤੋਂ ਛੁਟਕਾਰਾ ਪਾਇਆ ਜਾ ਸਕੇ। ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਆਬਕਾਰੀ ਨੀਤੀ ਦੀ ਦਿੱਲੀ ਦੀ ਤਰਜ਼ ’ਤੇ ਸੀ. ਬੀ. ਆਈ. ਪੱਧਰ ’ਤੇ ਜਾਂਚ ਹੋਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਕਾਂਗਰਸ ਦਾ ਇੱਕ ਵਫਦ ਜਲਦੀ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਕੇ ਸੀ.ਬੀ.ਆਈ. ਜਾਂਚ ਦੀ ਮੰਗ ਕਰੇਗਾ। ਇਸੇ ਕੜੀ ਵਿਚ ਐੱਨ.ਆਈ.ਏ. ਵਲੋਂ ਸਰਹੱਦੀ ਖੇਤਰ ਵਿਚ ਗੈਰ-ਕਾਨੂੰਨੀ ਮਾਈਨਿੰਗ ਕਾਰਨ ਪੈਦਾ ਹੋਏ ਕੌਮੀ ਖਤਰੇ ਦੀ ਜਾਂਚ ਦੀ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ :ਸਵੀਡਨ ਦੇ ਸ਼ਾਪਿੰਗ ਸੈਂਟਰ 'ਚ ਗੋਲੀਬਾਰੀ, 2 ਜ਼ਖਮੀ
ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਦਾ ਮੁੱਦਾ ਇਸ ਲਈ ਵੀ ਗੰਭੀਰ ਹੈ ਕਿਉਂਕਿ ਦਿੱਲੀ ਦੇ ਪੈਟਰਨ ’ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਆਬਕਾਰੀ ਨੀਤੀ ਦਾ ਪੁਲਿੰਦਾ ਤਿਆਰ ਕੀਤਾ ਸੀ, ਜਿਸ ਦਾ ਕਈ ਲੋਕਾਂ ਨੂੰ ਫਾਇਦਾ ਹੋਇਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਜਿੱਥੇ ਨਾਜਾਇਜ਼ ਮਾਈਨਿੰਗ ’ਤੇ ਰੋਕ ਲਗਾਉਣ ਦਾ ਦਾਅਵਾ ਕਰ ਰਹੀ ਹੈ, ਉੱਥੇ ਹੀ ਗੈਰ-ਕਾਨੂੰਨੀ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਖਤਰਾ ਬਣ ਗਈ ਹੈ। ਬਾਜਵਾ ਨੇ ਪੰਜਾਬ ਦੇ ਸਾਬਕਾ ਮੰਤਰੀ ਵਿਜੈ ਸਿੰਗਲਾ ਦੀ ਗ੍ਰਿਫਤਾਰੀ ਨੂੰ ਵੀ ਸਿਆਸੀ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਸਿੰਗਲਾ ਦੀ ਆਡੀਓ ਜਨਤਕ ਕਰਨੀ ਚਾਹੀਦੀ ਹੈ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ