ਨਸ਼ੇ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ ''ਚ ਪੰਜਾਬ ਸਰਕਾਰ, ਦਿੱਤਾ ਗਿਆ ਟ੍ਰਾਇਲ (ਵੀਡੀਓ)
Tuesday, Mar 04, 2025 - 12:36 PM (IST)

ਚੰਡੀਗੜ੍ਹ : ਨਸ਼ਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਵੱਡੇ-ਵੱਡੇ ਕਦਮ ਚੁੱਕੇ ਗਏ ਹਨ। ਇਸ ਦੇ ਮੱਦੇਨਜ਼ਰ ਨੂੰ ਨਸ਼ੇ ਖ਼ਿਲਾਫ਼ ਪੰਜਾਬ ਸਰਕਾਰ ਵੱਡੇ ਐਕਸ਼ਨ ਦੀ ਤਿਆਰੀ 'ਚ ਹੈ। ਦਰਅਸਲ ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਣ ਦਾ ਸਰਕਾਰ ਨੇ ਤੋੜ ਲੱਭ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੁਣ ਡਰੋਨਾਂ ਰਾਹੀਂ ਨਹੀਂ ਆ ਸਕੇਗਾ ਨਸ਼ਾ! ਸਰਕਾਰ ਨੇ ਲੱਭ ਲਿਆ ਤੋੜ
ਇਸ ਦੇ ਲਈ ਐਂਟੀ ਡਰੋਨ ਸਿਸਟਮ ਲਿਆਂਦਾ ਜਾ ਰਿਹਾ ਹੈ। ਅੱਜ ਮੁੱਲਾਂਪੁਰ ਦੇ ਸਟੇਡੀਅਮ 'ਚ ਕਈ ਕੰਪਨੀਆਂ ਵਲੋਂ ਐਂਟੀ ਡਰੋਨ ਟੈਕਨਾਲੋਜੀ ਦਾ ਟ੍ਰਾਇਲ ਸਰਕਾਰ ਨੂੰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਬਣੀ ਸਬ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਅਤੇ ਡੀ. ਜੀ. ਪੀ. ਗੌਰਵ ਯਾਦਵ ਟ੍ਰਾਇਲ ਲੈ ਰਹੇ ਹਨ। ਇਸ ਨਾਲ ਡਰੋਨ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇਗਾ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਔਖੀ ਘੜੀ! ਬੁਰੀ ਤਰ੍ਹਾਂ ਵਿਗੜੇ ਹਾਲਾਤ, ਔਖੇ-ਸੌਖੇ ਕੱਢਣੇ ਪੈਣਗੇ ਦਿਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8