ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਦੀ ਤਿਆਰੀ! 7 ਜੁਲਾਈ ਨੂੰ ਕੈਬਨਿਟ ਦੀ ਬੈਠਕ
Friday, Jul 04, 2025 - 10:25 PM (IST)

ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7 ਜੁਲਾਈ ਨੂੰ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੱਦਣ ਦੀ ਤਿਆਰੀ ਕਰ ਲਈ ਹੈ ਅਤੇ ਪੰਜਾਬ ਕੈਬਨਿਟ ਮੀਟਿੰਗ ਦੀ 'ਚ ਇਜਲਾਸ ਸੱਦਣ 'ਤੇ ਫਾਈਨਲ ਮੋਹਰ ਲੱਗ ਸਕਦੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਵਿਸ਼ੇਸ਼ ਇਜਲਾਸ 10-11 ਜੁਲਾਈ ਨੂੰ ਹੋ ਸਕਦਾ ਹੈ।