ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਕੀਤਾ ਪਦਉੱਨਤ, ਅਸਾਮੀਆਂ ਭਰਨ ਦਾ ਵੀ ਕੀਤਾ ਐਲਾਨ
Thursday, Jul 27, 2023 - 08:24 PM (IST)
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਖੇਡ ਵਿਭਾਗ ਵੱਲੋਂ ਸੂਬੇ ਵਿਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਸਰਕਾਰ ਨੇ 635 ਨਿਊਜ਼ ਵੈੱਬਸਾਈਟਸ ਤੇ 120 YouTube Channels ਕੀਤੇ ਬਲਾਕ, ਜਾਣੋ ਕੀ ਹੈ ਵਜ੍ਹਾ
ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ, ਉੱਥੇ ਹੀ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8