ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਮੋਸ਼ਨ ਕੋਟਾ ਵਧਾਇਆ
Tuesday, Apr 15, 2025 - 05:41 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਸਕੂਲਾਂ ਵਿਚ ਪ੍ਰਿੰਸੀਪਲ ਪ੍ਰਮੋਸ਼ਨ ਦਾ ਕੋਟਾ ਵਧਾ ਦਿੱਤਾ ਹੈ। ਹੁਣ ਸਕੂਲਾਂ ਵਿਚ ਪ੍ਰਮੋਸ਼ਨ ਦੇ ਆਧਾਰ 'ਤੇ 75 ਫੀਸਦੀ ਪ੍ਰਿੰਸੀਪਲਾਂ ਦੀ ਭਰਤੀ ਹੋ ਸਕੇਗੀ। ਇਸ ਫ਼ੈਸਲੇ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 500 ਨਵੇਂ ਪ੍ਰਿੰਸੀਪਲਾਂ ਦੀ ਭਰਤੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ 18, 19, 20 ਤਾਰੀਖ਼ ਦੀ ਛੁੱਟੀ, ਲੱਗੀਆਂ ਮੌਜਾਂ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਸਮੇਂ ਇਹ ਕੋਟਾ ਸਿਰਫ 50 ਫੀਸਦੀ ਸੀ, ਜਿਸ ਦੇ ਚੱਲਦੇ ਸਕੂਲਾਂ ਵਿਚ ਪ੍ਰਿੰਸੀਪਲਾਂ ਦੀ ਕਮੀ ਹੋਈ ਸੀ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਨੂੰ ਬਿਹਤਰ ਬਨਾਉਣ ਲਈ ਵੱਡੇ ਕਦਮ ਚੁੱਕ ਰਹੀ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਸਕੂਲਾਂ ਵਿਚ ਹੁਣ ਪ੍ਰਿੰਸੀਪਲਾਂ ਦੀ ਕਮੀ ਦੂਰ ਹੋਵੇਗੀ। ਇਸ ਨਾਲ ਬੱਚਿਆਂ ਦੀ ਪੜ੍ਹਾਈ ਹੋਰ ਬਿਹਤਰ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਵੱਡੇ ਹਸਪਤਾਲ ਵਿਚ ਈ. ਡੀ. ਦੀ ਰੇਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e