ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
Saturday, Oct 19, 2024 - 06:11 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਸ਼ਨੀਵਾਰ ਨੂੰ ਅਧਿਕਾਰੀਆਂ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐੱਸ.) ਦੇ ਕੰਪਿਊਟਰੀਕਰਨ ਦੀ ਚੱਲ ਰਹੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਅਤੇ ਇਸ ਪ੍ਰਕਿਰਿਆ ਨੂੰ 31 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਰਾਜ ਪੱਧਰੀ ਇੰਪਲੀਮੈਨਟੇਸ਼ਨ ਅਤੇ ਮੌਨੀਟਰਿੰਗ ਕਮੇਟੀ (ਐੱਸ.ਐੱਲ.ਆਈ.ਐੱਮ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਪੰਜਾਬ ਵਿਚ ਸਹਿਕਾਰੀ ਲਹਿਰ ਦੀ ਰੀੜ੍ਹ ਦੀ ਹੱਡੀ ਵਜੋਂ ਮੁੱਢਲੀਆਂ ਸਹਿਕਾਰੀ ਸੁਸਾਇਟੀਆਂ ਦੀ ਮਹੱਤਤਾ ਦੀ ਨਿਸ਼ਾਨਦੇਹੀ ਕੀਤੀ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਨੈਸ਼ਨਲ ਹਾਈਵੇਅ ਹੋਇਆ ਜਾਮ, ਠੱਪ ਹੋਈ ਆਵਾਜਾਈ, ਲੱਗੀਆਂ ਲੰਬੀਆਂ ਲਾਈਨਾਂ
ਉਨ੍ਹਾਂ ਕਿਹਾ ਕਿ ਸੁਸਾਇਟੀਆਂ ਜ਼ਮੀਨੀ ਪੱਧਰ 'ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਲਈ ਪ੍ਰੇਰਕ ਵਜੋਂ ਕੰਮ ਕਰਦੀਆਂ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਇਨ੍ਹਾਂ ਸਭਾਵਾਂ ਦੇ ਕੰਪਿਊਟਰੀਕਰਨ ਨਾਲ ਸੁਸਾਇਟੀਆਂ ਦੇ ਕੰਮਕਾਜ ਵਿਚ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ। ਵਿਸ਼ੇਸ਼ ਮੁੱਖ ਸਕੱਤਰ ਨੇ ਚੱਲ ਰਹੇ ਕੰਪਿਊਟਰੀਕਰਨ ਦੀ ਜ਼ਿਲ੍ਹਾ ਪੱਧਰੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਨੂੰ ਸਮੇਂ ਸਿਰ ਅਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਕਮੇਟੀ ਨੇ ਪੰਜਾਬ ਵਿਚ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਅਤੇ ਖੇਤੀਬਾੜੀ ਸਹਿਕਾਰੀ ਬੈਂਕਾਂ ਦੇ ਦਫ਼ਤਰ ਦੇ ਕੰਪਿਊਟਰੀਕਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ।
ਇਹ ਵੀ ਪੜ੍ਹੋ : ਇਨ੍ਹਾਂ ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚਿੰਤਾ ਭਰੀ ਖ਼ਬਰ, ਖੜ੍ਹੀ ਹੋ ਸਕਦੀ ਹੈ ਪ੍ਰੇਸ਼ਾਨੀ
ਵੀ.ਕੇ. ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰੋਜੈਕਟ ਪੰਜਾਬ ਭਰ ਵਿਚ ਸਹਿਕਾਰੀ ਸੁਸਾਇਟੀਆਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਏਗਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਕੱਤਰ ਸਹਿਕਾਰਤਾ-ਕਮ-ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਅਨਿੰਦਿਤਾ ਮਿੱਤਰਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਮਲ ਸੇਤੀਆ, ਨਾਬਾਰਡ, ਸਹਿਕਾਰਤਾ ਵਿਭਾਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਨੁਮਾਇੰਦੇ ਅਤੇ ਹੋਰ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e