ਪੰਜਾਬ ''ਚ ਪਾਕਿਸਤਾਨੀ ਡਰੋਨ ਹਮਲੇ ''ਚ ਔਰਤ ਦੀ ਮੌਤ ਮਾਮਲੇ ''ਚ ਸਰਕਾਰ ਦਾ ਵੱਡਾ ਫ਼ੈਸਲਾ
Tuesday, May 13, 2025 - 01:58 PM (IST)

ਲੁਧਿਆਣਾ (ਵੈੱਬ ਡੈਸਕ): ਬੀਤੇ ਦਿਨੀਂ ਫਿਰੋਜ਼ਪੁਰ ਦੇ ਪਿੰਡ ਖਾਈ ਕੇ ਵਿਚ ਇਕ ਘਰ ਅੰਦਰ ਪਾਕਿਸਤਾਨੀ ਡਰੋਨ ਡਿੱਗਣ ਕਾਰਨ ਅੱਗ ਲੱਗ ਗਈ ਸੀ। ਇਸ ਦੌਰਾਨ ਪਰਿਵਾਰ ਦੇ 3 ਜੀਅ ਬੁਰੀ ਤਰ੍ਹਾਂ ਝੁਲਸ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਸੀ। ਇਸ ਦੌਰਾਨ ਜ਼ਖ਼ਮੀ ਹੋਈ ਸੁਖਵਿੰਦਰ ਕੌਰ ਦੀ ਅੱਜ ਲੁਧਿਆਣਾ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮ੍ਰਿਤਕਾ ਦੇ ਪਰਿਵਾਰ ਲਈ ਮੁੱਖ ਮੰਤਰੀ ਰਾਹਤ ਫੰਡ ਵਿਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ ਦੇ ਇਹ ਸਕੂਲ ਰਹਿਣਗੇ ਬੰਦ! ਪ੍ਰਸ਼ਾਸਨ ਵੱਲੋਂ ਜਾਰੀ ਹੋ ਗਏ ਸਖ਼ਤ ਹੁਕਮ
ਮੁੱਖ ਮੰਤਰੀ ਨੇ ਸੁਖਵਿੰਦਰ ਕੌਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਸ ਅਥਾਹ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਅਸੀਂ ਇਸ ਭਿਆਨਕ ਨੁਕਸਾਨ ਨਾਲ ਸਿੱਝਣ ਲਈ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅੱਜ ਬੰਦ ਰਹਿਣਗੇ ਸਕੂਲ, ਆਨਲਾਈਨ ਹੋਵੇਗੀ ਪੜ੍ਹਾਈ
MP ਸੰਜੀਵ ਅਰੋੜਾ ਨੇ ਵੀ ਦਿੱਤੇ 2 ਲੱਖ ਰੁਪਏ
ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀ ਇਸ ਮੁਸ਼ਕਲ ਸਮੇਂ ਵਿਚ ਸੁਖਵਿੰਦਰ ਕੌਰ ਦੇ ਪਰਿਵਾਰ ਦੀ ਮਦਦ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਹਮਲੇ ਤੋਂ ਬਾਅਦ ਸੁਖਵਿੰਦਰ ਕੌਰ, ਉਸ ਦੇ ਪਤੀ ਲਖਵਿੰਦਰ ਸਿੰਘ ਦੇ ਨਾਲ, ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (DMCH) ਵਿਚ ਜ਼ੇਰੇ ਇਲਾਜ ਸੀ। ਡਾਕਟਰਾਂ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ, ਮੰਗਲਵਾਰ ਸਵੇਰੇ ਸੁਖਵਿੰਦਰ ਕੌਰ ਦੀ ਮੌਤ ਹੋ ਗਈ। ਲਖਵਿੰਦਰ ਸਿੰਘ ਦਾ ਵੀ ਇਲਾਜ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8