ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਘਟਾਏ

Friday, Sep 08, 2017 - 07:07 AM (IST)

ਪੰਜਾਬ ਸਰਕਾਰ ਨੇ ਕੁਲੈਕਟਰ ਰੇਟ ਘਟਾਏ

ਤਰਨਤਾਰਨ,  (ਰਾਜੂ)-  ਪੰਜਾਬ ਸਰਕਾਰ ਦੇ ਮਾਲ ਤੇ ਮੁੜ ਵਸੇਬਾ ਵਿਭਾਗ ਵੱਲੋਂ ਸੂਬੇ ਵਿਚ ਕੁਲੈਕਟਰ ਰੇਟ ਘਟਾ ਦਿੱਤੇ ਗਏ ਹਨ, ਜਿਸ ਤਹਿਤ ਸ਼ਹਿਰੀ ਖੇਤਰਾਂ ਵਿਚ 5 ਫ਼ੀਸਦੀ ਅਤੇ ਪੇਂਡੂ ਖੇਤਰਾਂ ਵਿਚ 10 ਫ਼ੀਸਦੀ ਤੱਕ ਕੁਲੈਕਟਰ ਰੇਟਾਂ ਵਿਚ ਕਟੌਤੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਮਾਲ ਤੇ ਮੁੜ ਵਸੇਬਾ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਤੇ ਵਿੱਤ ਕਮਿਸ਼ਨਰ ਕਰਨਬੀਰ ਸਿੰਘ ਸਿੱਧੂ ਵੱਲੋਂ ਅੱਜ ਇਸ ਸਬੰਧੀ ਜ਼ਿਲਾ ਕੁਲੈਕਟਰਾਂ ਲਈ ਜਾਰੀ ਹਦਾਇਤਾਂ ਵਿਚ ਤੁਰੰਤ ਪ੍ਰਭਾਵ ਨਾਲ ਇਹ ਤਬਦੀਲੀ ਲਾਗੂ ਕਰਨ ਲਈ ਕਿਹਾ ਗਿਆ ਹੈ। 
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਉਕਤ ਹਦਾਇਤਾਂ ਦੇ ਮੱਦੇਨਜ਼ਰ ਕੱਲ ਤੋਂ ਜ਼ਿਲੇ ਵਿਚ ਸ਼ਹਿਰੀ ਖੇਤਰਾਂ ਦੀ ਜਾਇਦਾਦ ਦੀਆਂ ਰਜਿਸਟਰੀਆਂ ਮੌਜੂਦਾ ਕੁਲੈਕਟਰ ਰੇਟਾਂ ਨਾਲੋਂ 5 ਫ਼ੀਸਦੀ ਘੱਟ ਤੇ ਪੇਂਡੂ ਖੇਤਰਾਂ ਦੀ ਜਾਇਦਾਦ ਦੀਆਂ ਰਜਿਸਟਰੀਆਂ ਮੌਜੂਦਾ ਕੁਲੈਕਟਰ ਰੇਟਾਂ ਤੋਂ 10 ਫ਼ੀਸਦੀ ਤੱਕ ਘੱਟ ਰੇਟਾਂ 'ਤੇ ਕੀਤੀਆਂ ਜਾਣਗੀਆਂ। ਉਨ੍ਹਾਂ ਜ਼ਿਲੇ ਦੇ ਸਮੂਹ ਮਾਲ ਅਫ਼ਸਰਾਂ ਨੂੰ ਘਟੇ ਹੋਏ ਕੁਲੈਕਟਰ ਰੇਟਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਟੇ ਹੋਏ ਕੁਲੈਕਟਰ ਰੇਟ ਕੇਵਲ ਮੁੱਢਲੀਆਂ ਜ਼ਮੀਨੀ ਕੀਮਤਾਂ 'ਤੇ ਹੀ ਲਾਗੂ ਹੋਣਗੇ ਨਾ ਕਿ ਸੁਪਰ ਸਟਰੱਕਚਰਾਂ 'ਤੇ। 


Related News