ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ

Friday, Feb 02, 2024 - 06:32 PM (IST)

ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ

ਅੰਮ੍ਰਿਤਸਰ (ਨੀਰਜ)- ਪੰਜਾਬ ਸਰਕਾਰ ਵੱਲੋਂ ਕੰਡਿਆਲੀ ਤਾਰ ਤੋਂ ਪਾਰ ਅੰਤਰਰਾਸ਼ਟਰੀ ਸਰਹੱਦ ਤੱਕ ਸਥਿਤ ਰਕਬਾ, ਜਿਸ ਵਿਚ ਖੇਤੀ ਕਰਨ ਦੀਆਂ ਕਈ ਦਿੱਕਤਾਂ ਕਿਸਾਨਾਂ ਨੂੰ ਆਉਂਦੀਆਂ ਹਨ, ਨੂੰ ਇਸ ਲਈ ਮੁਆਵਜ਼ਾ ਰਾਸ਼ੀ ਸਾਲ 2022-23 ਲਈ ਪ੍ਰਤੀ ਏਕੜ 10 ਹਜ਼ਾਰ ਰੁਪਏ ਜਾਰੀ ਕਰ ਦਿੱਤੀ ਗਈ ਹੈ ਅਤੇ ਸਬੰਧਤ ਕਿਸਾਨ ਇਹ ਮੁਆਵਜ਼ਾ ਰਾਸ਼ੀ ਲੈਣ ਲਈ ਆਪਣੇ ਹਲਕੇ ਦੇ ਐੱਸ. ਡੀ. ਐੱਮ. ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦਾ ਅਜਿਹਾ 3801 ਏਕੜ ਰਕਬਾ ਕੰਡਿਆਲੀ ਤਾਰ ਤੋਂ ਅੱਗੇ ਹੈ, ਲਈ ਸਰਕਾਰ ਵੱਲੋਂ ਤਿੰਨ ਕਰੋੜ 80 ਲੱਖ ਰੁਪਏ ਦੇ ਕਰੀਬ ਰਕਮ ਜਾਰੀ ਕਰ ਦਿੱਤੀ ਗਈ ਹੈ, ਜੋ ਕਿ ਸਬੰਧਤ ਕਿਸਾਨਾਂ ਨੂੰ ਦਿੱਤੀ ਜਾਵੇਗੀ। ਇਹ ਮੁਆਵਜ਼ਾ ਰਾਸ਼ੀ ਇਕ ਜਨਵਰੀ 2022 ਤੋਂ 31 ਦਸੰਬਰ 2022 ਤੱਕ ਦੇ ਸਮੇਂ ਲਈ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਬਾਰਿਸ਼ ਤੇ ਸੀਤ ਲਹਿਰ ਨੇ ਮੁੜ ਛੇੜੀ ਕੰਬਣੀ, ਮੌਸਮ ਵਿਭਾਗ ਵੱਲੋਂ ਅਜੇ ਵੀ ਸੰਘਣੀ ਧੁੰਦ ਪੈਣ ਦੇ ਆਸਾਰ

ਡੀ. ਸੀ. ਥੋਰੀ ਨੇ ਕਿਹਾ ਕਿ ਗੈਰ ਮੁਮਕਿਨ ਰਕਬੇ ਅਤੇ ਜ਼ਮੀਨ ਸਬੰਧੀ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ। ਇਸ ਲਈ ਮੁਆਵਜ਼ਾ ਦੇਣ ਤੋਂ ਪਹਿਲਾਂ ਸਬੰਧਤ ਅਧਿਕਾਰੀ ਇੰਤਕਾਲ ਦੀ ਪੜਤਾਲ ਕਰਨੀ ਯਕੀਨੀ ਬਣਾਉਣ। ਡੀ. ਸੀ ਨੇ ਇਸ ਬਾਬਤ ਸਰਹੱਦੀ ਖੇਤਰ ਦੇ ਐੱਸ. ਡੀ. ਐੱਮ, ਜਿਨ੍ਹਾਂ ਵਿਚ ਅਜਨਾਲਾ, ਲੋਪੋਕੇ, ਅੰਮ੍ਰਿਤਸਰ-2 ਸ਼ਾਮਲ ਹਨ, ਨੂੰ ਪੱਤਰ ਲਿਖ ਕੇ ਮੁਆਵਜ਼ਾ ਰਾਸ਼ੀ ਵੰਡਣ ਦੀਆਂ ਹਦਾਇਤਾਂ ਕਰਦੇ ਕਿਹਾ ਕਿ ਇਹ ਰਾਸ਼ੀ ਪਹਿਲ ਦੇ ਅਧਾਰ ’ਤੇ ਸਬੰਧਤ ਕਿਸਾਨਾਂ ਵਿਚ ਵੰਡਣੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਜਨਵਰੀ ਦੇ ਆਖ਼ਰੀ ਦਿਨ ਹੋਈ ਬਾਰਿਸ਼ ਨੇ ਮੁੜ ਛੇੜੀ ਕੰਬਣੀ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News