ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਨੇ ਲੋਕਾਂ ਦੇ ਖ਼ਾਤਿਆਂ 'ਚ ਪਾਏ ਪੈਸੇ, ਤੁਸੀਂ ਵੀ ਹੁਣੇ ਚੈੱਕ ਕਰੋ ਆਪਣਾ Balance
Tuesday, Nov 26, 2024 - 09:07 AM (IST)
ਚੰਡੀਗੜ੍ਹ (ਅੰਕੁਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸੂਬਾ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ। ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐੱਸ. ਏ. ਐੱਸ. ਨਗਰ, ਐੱਸ. ਬੀ. ਐੱਸ. ਨਗਰ, ਸੰਗਰੂਰ ਤੇ ਮਾਲੇਰਕੋਟਲਾ ਦੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8