ਪੰਜਾਬ ਸਰਕਾਰ ਵੱਲੋਂ ਡਾ.ਬੀ.ਆਰ.ਅੰਬੇਦਕਰ ਭਵਨ ਤਰਨਤਾਰਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ
Friday, Jul 07, 2023 - 07:03 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜ਼ਿਲ੍ਹੇ ਤਰਨਤਾਰਨ ’ਚ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜ਼ਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਪੂਰੀ ਉਮਰ ਸਾਥ ਨਿਭਾਉਣ ਦਾ ਕੀਤਾ ਵਾਅਦਾ, ਵਿਆਹ ਮਗਰੋਂ ਚੌਧਵੇਂ ਦਿਨ ਜੱਗੋਂ ਤੇਰ੍ਹਵੀਂ ਕਰ ਗਈ ਲਾੜੀ
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜ਼ਿਲ੍ਹੇ ’ਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ. ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ’ਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
ਇਹ ਵੀ ਪੜ੍ਹੋ : ਉੱਤਰ ਭਾਰਤ ਦਾ ਪਹਿਲਾ ਹਸਪਤਾਲ ਬਣਿਆ PGI, ਵਾਲਵ ’ਚ ਹੋਣ ਵਾਲੀ ਲੀਕੇਜ ਨੂੰ ਰੋਕ ਕੇ ਬਚਾਈ ਮਰੀਜ਼ ਦੀ ਜਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android
https://play.google.com/store/apps/details?id=com.jagbani&hl=en&gl=US
For IOS
https://apps.apple.com/in/app/jagbani/id538323711