2026 ਵਿਚ ਛੁੱਟੀਆਂ ਹੀ ਛੁੱਟੀਆਂ, ਪੰਜਾਬ ਸਰਕਾਰ ਨੇ ਜਾਰੀ ਕੀਤਾ Holiday calendar
Wednesday, Nov 26, 2025 - 03:57 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ 2026 ਦੌਰਾਨ ਛੁੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਇਸ ਨੂੰ ਤਿਆਰ ਕੀਤਾ ਗਿਆ ਹੈ। ਇਸ ਕੈਲੰਡਰ ਵਿਚ ਸਰਕਾਰੀ ਦਫਤਰ, ਨਗਰ ਨਿਗਮ ਦਫਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰਿਆਂ ਦੀਆਂ ਗੈਜ਼ਟਡ ਅਤੇ ਰਾਖਵੀਆਂ ਛੁੱਟੀਆਂ ਸ਼ਾਮਲ ਹਨ। ਕਲੰਡਰ ਮੁਤਾਬਕ ਜਨਵਰੀ ਮਹੀਨੇ ਵਿਚ ਇਕ ਸਰਕਾਰੀ ਛੁੱਟੀ ਆ ਰਹੀ ਹੈ। ਜੋ 26 ਜਨਵਰੀ ਸੋਮਵਾਰ ਨੂੰ ਰਹੇਗੀ। ਇਸ ਤੋਂ ਇਲਾਵਾ ਫਰਵਰੀ ਮਹੀਨੇ ਵਿਚ ਦੋ ਛੁੱਟੀਆਂ ਹੋਣਗੀਆਂ ਪਰ ਦੋਵੇਂ ਐਤਵਾਰ ਨੂੰ ਹਨ। ਜਿਸ ਮੁਤਾਬਕ 1 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਹੈ ਅਤੇ 15 ਫਰਵਰੀ ਨੂੰ ਸ਼ਿਵਰਾਤਰੀ ਹੈ। ਮਾਰਚ ਅਤੇ ਅਪ੍ਰੈਲ ਵਿਚ 5-5 ਸਰਕਾਰੀ ਛੁੱਟੀਆਂ ਹਨ। ਛੁੱਟੀਆਂ ਦੀ ਪੂਰੀ ਸੂਚੀ ਖਬਰ ਵਿਚ ਹੇਠਾਂ ਦਿੱਤੀ ਗਈ ਹੈ।



ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਚਾਰ ਦਿਨ ਪਹਿਲਾਂ ਵਿਆਹ ਕੇ ਆਈ ਲਾੜੀ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
