ਪੰਜਾਬ ਸਰਕਾਰ ਨੇ ਵਿਕਾਸ ਕ੍ਰਾਂਤੀ ਤਹਿਤ ਗੁਰਦਾਸਪੁਰ ਦੇ ਪਿੰਡਾਂ ਲਈ ਜਾਰੀ ਕੀਤੀ 2.45 ਕਰੋੜ ਦੀ ਗਰਾਂਟ
Tuesday, Jul 01, 2025 - 04:38 PM (IST)

ਗੁਰਦਾਸਪੁਰ(ਹਰਮਨ)- ਪੰਜਾਬ ਸਰਕਾਰ ਵੱਲੋਂ ਵਿਕਾਸ ਕ੍ਰਾਂਤੀ ਜਰੀਏ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਹਲਕੇ ਦੇ ਪਿੰਡਾਂ ਵਿੱਚ ਗਲੀਆਂ-ਨਾਲੀਆਂ, ਪਾਰਕਾਂ, ਛੱਪੜਾਂ ਦੀ ਸਫ਼ਾਈ ਤੇ ਨਵੀਨੀਕਰਨ ਤੋਂ ਇਲਾਵਾ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਵਿਕਾਸ ਕਾਰਜਾਂ ਲਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਸਥਾਨਿਕ ਪੰਚਾਇਤ ਭਵਨ ਵਿਖੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ 45 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 2.45 ਕਰੋੜ ਰੁਪਏ ਦੀ ਗਰਾਂਟ ਦੇ ਚੈੱਕ ਤਕਸੀਮ ਕੀਤੇ।
ਇਹ ਵੀ ਪੜ੍ਹੋ- ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ ਪ੍ਰੇਸ਼ਾਨੀਆਂ ਦੇ ਰੋੜੇ
ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟ ਦੇ ਚੈੱਕ ਤਕਸੀਮ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਹਲਕੇ ਦੇ 45 ਪਿੰਡਾਂ ਨੂੰ ਪੰਚਾਇਤ ਵਿਭਾਗ ਵੱਲੋਂ ਵਿਕਾਸ ਕਾਰਜਾਂ ਲਈ 1.20 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਜਦਕਿ ਇਨ੍ਹਾਂ ਪਿੰਡਾਂ ਵਿੱਚ 1.25 ਕਰੋੜ ਰੁਪਏ ਜਲ ਸਪਲਾਈ ਵਿਭਾਗ ਵੱਲੋਂ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਉੱਪਰ ਖ਼ਰਚੇ ਜਾਣਗੇ। ਉਨ੍ਹਾਂ ਕਿਹਾ ਕਿ ਦੋਵਾਂ ਵਿਭਾਗਾਂ ਦੀ ਇਹ ਕੁੱਲ ਗਰਾਂਟ 2.45 ਕਰੋੜ ਰੁਪਏ ਬਣਦੀ ਹੈ ਜਿਸ ਨਾਲ ਹਲਕੇ ਦੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਹੋਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ ਹੈ ਅਤੇ ਆਉਂਦੇ ਸਮੇਂ ਵਿੱਚ ਵਿਕਾਸ ਕਾਰਜਾਂ ਲਈ ਹੋਰ ਵੀ ਗਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਸੂਬੇ ਦਾ ਸਰਬਪੱਖੀ ਵਿਕਾਸ ਹੈ ਅਤੇ ਵਿਕਾਸ ਪੱਖੋਂ ਪਿੰਡਾਂ ਨੂੰ ਮੋਹਰੀ ਬਣਾਇਆ ਜਾਵੇਗਾ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਇਹ ਗਰਾਂਟ ਇਮਾਨਦਾਰ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਟੈਕਸਾਂ ਦੀ ਕਮਾਈ ਵਿਚੋਂ ਦਿੱਤੀ ਗਈ ਹੈ ਅਤੇ ਇਸ ਗਰਾਂਟ ਨੂੰ ਪੂਰੀ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਦੀ ਬਿਹਤਰੀ ਲਈ ਖ਼ਰਚਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਖ਼ੁਦ ਖ਼ਿਆਲ ਰੱਖਣ ਤਾਂ ਜੋ ਸਹੀ ਅਰਥਾਂ ਵਿੱਚ ਵਿਕਾਸ ਕ੍ਰਾਂਤੀ ਦਾ ਲਾਭ ਅਵਾਮ ਨੂੰ ਮਿਲ ਸਕੇ। ਇਸ ਮੌਕੇ ਹਲਕੇ ਦੀਆਂ ਪੰਚਾਇਤਾਂ ਨੇ ਗਰਾਂਟਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਚੇਅਰਮੈਨ ਰਮਨ ਬਹਿਲ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8