ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਲਈ 133 ਕਰੋੜ ਦੀਆਂ ਗ੍ਰਾਂਟਾਂ ਜਾਰੀ
Friday, Nov 28, 2025 - 06:05 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਵਿਕਾਸ ਨੂੰ ਨਵਾਂ ਰੂਪ ਦੇਣ ਲਈ 133 ਕਰੋੜ ਰੁਪਏ ਦੀਆਂ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ। ਮੀਡੀਆ ਸੈਂਟਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ 18 ਫੁੱਟ ਚੌੜੀਆਂ ਸੜਕਾਂ ਦਾ ਵਿਸਥਾਰ ਨਾਲ ਜਾਲ, ਨਿਕਾਸੀ ਪ੍ਰਣਾਲੀ, ਸਿੰਚਾਈ ਲਈ ਪਾਣੀ ਦੀ ਉਪਲੱਬਧਤਾ ਅਤੇ ਗੰਦਲੇ ਪਾਣੀ ਨੂੰ ਨਿਕਾਸ ਲਈ ਨਵੀਂ ਲਾਈਨਾਂ ਇਸ ਹਲਕੇ ਦੀ ਦਿਹਾਤੀ ਤਸਵੀਰ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੀ ਵੱਡੇ ਪੱਧਰ ‘ਤੇ ਗ੍ਰਾਂਟਾਂ ਜਾਰੀ ਕੀਤੀਆ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਲੱਗੇਗਾ ਲੰਬਾ Power cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਸਪਲਾਈ ਰਹੇਗੀ ਬੰਦ
ਬੈਂਸ ਨੇ ਦੱਸਿਆ ਕਿ ਦਰਿਆਵਾਂ, ਨਹਿਰਾਂ ਉਤੇ ਪੁਲ ਅਤੇ ਪੁਲੀਆਂ, ਸੜਕਾਂ ਦੀ ਮਜ਼ਬੂਤੀ ਅਤੇ ਨਵੀਆਂ ਲਿੰਕ ਸੜਕਾਂ ਦੇ ਨਿਰਮਾਣ ਲਗਾਤਾਰ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿਚ 127 ਕਿਲੋਮੀਟਰ ਸੜਕਾਂ 18 ਫੁੱਟ ਚੋੜੀਆਂ ਕਰਕੇ ਦੂਰ ਦੂਰਾਂਡੇ ਦੇ ਖੇਤਰਾਂ ਤੱਕ ਸੁਚਾਰੂ ਆਵਾਜਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮਸ਼ਹੂਰ ਮਠਿਆਈ ਕਾਰੋਬਾਰੀ ਦਾ ਪਾਕਿ ਕੁਨੈਕਸ਼ਨ ਆਇਆ ਸਾਹਮਣੇ! ਹੋਇਆ ਵੱਡਾ ਖ਼ੁਲਾਸਾ
ਇਸੇ ਤਰ੍ਹਾਂ ਸਿੰਚਾਈ ਲਈ ਪਾਣੀ ਦੇ ਸੰਕਟ ਨਾਲ ਜੂਝ ਰਹੇ ਕਈ ਪਿੰਡਾਂ ਵਿੱਚ ਸਿੰਚਾਈ ਲਈ ਪਾਣੀ ਦੀ ਨਵੀਂ ਲਾਈਨਾਂ ਬਿਛਾਈਆਂ ਜਾਣਗੀਆਂ। ਜਿਹੜੀਆਂ ਜ਼ਮੀਨਾਂ ਸਿੰਚਾਈ ਤੋਂ ਸੱਖਣੀਆਂ ਸਨ, ਉਨ੍ਹਾਂ ਨੂੰ ਹੁਣ ਲਾਭ ਮਿਲੇਗਾ। ਇਸ ਦੇ ਨਾਲ ਹੀ ਜਲ ਸਪਲਾਈ ਪ੍ਰਾਜੈਕਟਾਂ ਦੇ ਤਹਿਤ ਪਿੰਡਾਂ ਵਿੱਚ ਘਰ-ਘਰ ਪਾਣੀ ਪਹੁੰਚਾਉਣ ਦੇ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਗੰਦੇ ਪਾਣੀ ਦੀ ਨਿਕਾਸੀ ਲਈ ਨਵੇਂ ਡ੍ਰੇਨ, ਸੋਕ ਪਿੱਟ ਅਤੇ ਸਟੌਰਮ ਵਾਟਰ ਮੈਨੇਜਮੈਂਟ ਪ੍ਰਾਜੈਕਟਾਂ ਨੂੰ ਵੀ ਗਤੀ ਦਿੱਤੀ ਜਾਵੇਗੀ, ਜਿਸ ਨਾਲ ਗੰਦਗੀ ਅਤੇ ਬੀਮਾਰੀਆਂ ਦਾ ਖ਼ਤਰਾ ਘਟੇਗਾ। ਇਸ ਮੌਕੇ ਇਲਾਕੇ ਦੇ ਪਿੰਡਾਂ ਦੇ ਪੰਚ, ਸਰਪੰਚ, ਨੰਬਰਦਾਰ, ਆਮ ਆਦਮੀ ਪਾਰਟੀ ਦੇ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ।
ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਸਬੰਧੀ ਨਵੇਂ ਹੁਕਮ ਜਾਰੀ, 3 ਕੈਟਾਗਿਰੀਆਂ 'ਚ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
