ਪ੍ਰਾਪਰਟੀ ਟੈਕਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਫਿਰ ਦਿੱਤੀ ਵੱਡੀ ਰਾਹਤ, ਨੋਟੀਫਿਕੇਸ਼ਨ ਜਾਰੀ
Monday, Sep 18, 2023 - 07:04 PM (IST)
ਲੁਧਿਆਣਾ (ਹਿਤੇਸ਼)- ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ ਅਤੇ ਜੁਰਮਾਨੇ ਨੂੰ ਮੁਆਫ਼ ਕਰਨ ਦਾ ਫ਼ੈਸਲਾ ਬਦਲਾਅ ਤੋਂ ਬਾਅਦ ਇਕ ਵਾਰ ਫਿਰ ਲਾਗੂ ਹੋ ਗਿਆ ਹੈ। ਇਥੇ ਦੱਸਣਾ ਉਚਿਤ ਹੋਵੇਗਾ ਕਿ ਪੰਜਾਬ ਸਰਕਾਰ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ 18 ਫ਼ੀਸਦੀ ਵਿਆਜ ਅਤੇ 20 ਫ਼ੀਸਦੀ ਜੁਰਮਾਨਾ ਲਗਾਉਂਦੀ ਹੈ। 31 ਦਸੰਬਰ ਤੱਕ ਬਕਾਇਆ ਪ੍ਰਾਪਰਟੀ ਟੈਕਸ ਇਕੋ ਵਾਰ ਜਮ੍ਹਾ ਕਰਵਾਉਣ 'ਤੇ ਵਿਆਜ-ਦੁਰਮਾਨੇ ਨੂੰ ਮੁਆਫ਼ ਕਰਨ ਦਾ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ 4 ਸਤੰਬਰ ਨੂੰ ਜਾਰੀ ਕੀਤਾ ਗਿਆ ਸੀ ਪਰ ਇਹ ਫ਼ੈਸਲਾ ਲਾਗੂ ਹੋਣ ਤੋਂ ਪਹਿਲਾਂ ਹੀ ਟਾਲ ਦਿੱਤਾ ਗਿਆ ਸੀ।
ਇਸ ਸਬੰਧੀ ਸਰਕਾਰ ਵੱਲੋਂ ਭੇਜੀ ਗਈ ਸੂਚਨਾ ਵਿੱਚ ਕਿਹਾ ਗਿਆ ਸੀ ਕਿ ਇਹ ਪੱਤਰ ਅਣਜਾਣੇ ਵਿੱਚ ਜਾਰੀ ਕੀਤਾ ਗਿਆ ਸੀ ਅਤੇ ਇਸ ’ਤੇ ਮੁੜ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਇਸ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਮੁੱਖ ਤੌਰ ’ਤੇ ਕਿਹਾ ਗਿਆ ਕਿ ਮੁੱਖ ਮੰਤਰੀ ਜਾਂ ਲੋਕਲ ਬਾਡੀਜ਼ ਮੰਤਰੀ ਰਾਹੀਂ ਇਸ ਫ਼ੈਸਲੇ ਦਾ ਐਲਾਨ ਕਰਕੇ ਸਿਹਰਾ ਲੈਣ ਦਾ ਟੀਚਾ ਹਾਸਲ ਨਹੀਂ ਕੀਤਾ ਜਾ ਸਕਿਆ।
ਇਹ ਵੀ ਪੜ੍ਹੋ- ਜਲੰਧਰ ਵਿਖੇ ਧੂਮ-ਧੜੱਕੇ ਨਾਲ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਿਆ ਰੌਲਾ, ਚੱਲੇ ਘਸੁੱਨ-ਮੁੱਕੇ
ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਸੀ. ਐੱਮ. ਮਾਨ ਵੱਲੋਂ ਰੱਖੀ ਗਈ ਸਰਕਾਰ-ਕਾਰੋਬਾਰ ਮੀਟਿੰਗ ਦੌਰਾਨ ਉਪਰੋਕਤ ਫ਼ੈਸਲੇ ਨੂੰ ਲਾਗੂ ਕਰਨ ਦੇ ਕਿਆਸ ਵੀ ਲਗਾਏ ਗਏ। ਹਾਲਾਂਕਿ ਮੁੱਖ ਮੰਤਰੀ ਵੱਲੋਂ ਸਰਕਾਰ-ਕਾਰੋਬਾਰ ਮੀਟਿੰਗ ਦੌਰਾਨ ਉਪਰੋਕਤ ਫ਼ੈਸਲੇ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਪਰ ਬਦਲਾਅ ਦੇ ਨਾਲ ਲੋਕਲ ਬਾਡੀ ਵਿਭਾਗ ਨੇ ਇਕ ਵਾਰ ਫਿਰ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ ਅਤੇ ਜੁਰਮਾਨੇ ਦੀ ਛੋਟ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
50 ਫ਼ੀਸਦੀ ਛੋਟ ਨਾਲ ਮਾਰਚ 2024 ਤੱਕ ਕੀਤਾ ਗਿਆ ਵਾਧਾ
ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਹੁਕਮਾਂ ਵਿੱਚ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ ਅਤੇ ਜੁਰਮਾਨੇ ਦੀ ਮੁਆਫ਼ੀ ਦੀ ਅੰਤਿਮ ਮਿਤੀ ਸਿਰਫ਼ 31 ਦਸੰਬਰ ਰੱਖੀ ਗਈ ਹੈ ਪਰ 31 ਦਸੰਬਰ ਤੋਂ ਬਾਅਦ ਅਤੇ 31 ਮਾਰਚ 2024 ਤੱਕ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਵਾਲਿਆਂ ਨੂੰ ਵਿਆਜ ਅਤੇ ਜੁਰਮਾਨੇ ਦੀ ਛੋਟ ਦਾ ਸਿਰਫ਼ 50 ਫ਼ੀਸਦੀ ਲਾਭ ਮਿਲੇਗਾ।
ਇਹ ਵੀ ਪੜ੍ਹੋ- ਸਪਾ ਸੈਂਟਰ 'ਚ ਹੋਈ ਰੇਡ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਸ਼ਿਵ ਸੈਨਾ ਦਾ ਆਗੂ ਇੰਝ ਕਰਵਾਉਂਦਾ ਰਿਹਾ ਗੰਦਾ ਧੰਦਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ