ਪੰਜਾਬ ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ, ਸਿੰਘ ਸਾਹਿਬ ਨੇ ਲੈਣ ਤੋਂ ਕੀਤਾ ਇਨਕਾਰ

Saturday, May 28, 2022 - 09:15 PM (IST)

ਪੰਜਾਬ ਸਰਕਾਰ ਵਲੋਂ ਜਥੇਦਾਰ ਦੀ ਸੁਰੱਖਿਆ ਬਹਾਲ, ਸਿੰਘ ਸਾਹਿਬ ਨੇ ਲੈਣ ਤੋਂ ਕੀਤਾ ਇਨਕਾਰ

ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਅੱਜ ਵਾਪਸ ਲਈ ਗਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਆਖਿਆ ਹੈ ਕਿ ਭਾਵੇਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ ਪਰ ਉਨ੍ਹਾਂ ਨੇ ਹੁਣ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਜਥੇਦਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਜ਼ਰੂਰਤ ਨਹੀਂ ਹੈ, ਸਿੱਖ ਕੌਮ ਆਪਣੀ ਸੁਰੱਖਿਆ ਆਪ ਕਰ ਸਕਦੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਕਰਨਗੇ ਵੱਡਾ ਧਮਾਕਾ

ਜਥੇਦਾਰ ਨੇ ਮੋੜੀ ਸਾਰੀ ਸੁਰੱਖਿਆ
ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕ‍ਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਪੰਜਾਬ ਪੁਲਸ ਵਲੋਂ ਮਿਲੇ ਹੋਏ ਸਾਰੇ ਸੁਰੱਖਿਆ ਕਰਮਚਾਰੀ ਅਤੇ ਗੱਡੀਆਂ ਵਾਪਸ ਕਰ ਦਿੱਤੀਆਂ ਹਨ। ਉਨ੍ਹਾਂ ਇਸ ਸਬੰਧੀ ਵੀਡੀਓ ਸੁਨੇਹਾ ਜਾਰੀ ਕਰਦਿਆਂ ਕਿਹਾ ਸੀ ਕਿ ਅੱਜ ਪੁਲਸ ਵਲੋਂ ਉਨ੍ਹਾਂ ਦੀ ਸੁਰਖਿਆ ਛੱਤਰੀ ਵਿਚ ਸ਼ਾਮਲ 3 ਪੁਲਸ ਕਰਮਚਾਰੀਆਂ ਨੂੰ ਵਾਪਸ ਸੱਦ ਲਿਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਬਾਕੀ ਰਹਿ ਗਏ ਤਿੰਨ ਸੁਰਖਿਆ ਕਰਮਚਾਰੀ ਵੀ ਵਾਪਸ ਭੇਜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੇਰੀ ਸੁਰੱਖਿਆ ਲਈ ਸਿੱਖ ਨੌਜਵਾਨ ਹੀ ਕਾਫੀ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਕੋਈ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਵੱਡਾ ਦਾਅ ਖੇਡਣ ਦੀ ਤਿਆਰੀ ’ਚ ‘ਆਪ’, ਸੰਤ ਸੀਚੇਵਾਲ ਨੂੰ ਭੇਜਿਆ ਜਾ ਸਕਦੈ ਰਾਜ ਸਭਾ

ਸ਼੍ਰੋਮਣੀ ਕਮੇਟੀ ਨੇ ਚਾਰ ਸਿੱਖਾਂ ਨੂੰ ਲਗਾਇਆ ਜਥੇਦਾਰ ਦੀ ਸੁਰੱਖਿਆ ’ਚ
ਪੰਜਾਬ ਪੁਲਸ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਦੇਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਦੀ ਸੁਰੱਖਿਆ ਵਿਚ ਚਾਰ ਸਿੱਖ ਨੌਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਅੱਧੀ ਸੁਰੱਖਿਆ ਵਾਪਸ ਲੈਣ ਦੇ ਫ਼ੈਸਲਾ ਤੋਂ ਬਾਅਦ ਜਥੇਦਾਰ ਨੇ ਪੂਰੀ ਸੁਰੱਖਿਆ ਵਾਪਸ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ ਹੈ, ਪੰਜਾਬ ਦੇ ਸਿੱਖ ਨੌਜਵਾਨ ਉਨ੍ਹਾਂ ਦੀ ਸੁਰੱਖਿਆ ਲਈ ਕਾਫੀ ਹਨ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ, ਕਸੂਤੀ ਸਥਿਤੀ ’ਚ ਫਸਿਆ ਸ਼੍ਰੋਮਣੀ ਅਕਾਲੀ ਦਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News