ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਜਾ ਰਹੀ ਪੰਜਾਬ ਸਰਕਾਰ
Friday, Oct 03, 2025 - 10:41 AM (IST)

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ’ਚ ਸੜਕ ਨੈੱਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਦੀ ਰਫਤਾਰ ਤੇਜ਼ ਕਰਨ ’ਚ ਸੂਬੇ ਦਾ ਲੋਕ ਨਿਰਮਾਣ ਵਿਭਾਗ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ-ਵੱਖ ਸਕੀਮਾਂ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਾਬਾਰਡ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ 279.64 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਤੇ 8 ਪੁਲਾਂ ਦਾ ਉਸਾਰੀ ਕਾਰਜ ਪੂਰਾ ਕੀਤਾ ਗਿਆ, ਜਿਸ ਉੱਪਰ 104.28 ਕਰੋੜ ਰੁਪਏ ਖਰਚ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋ ਗਏ ਕਾਰਵਾਈ ਦੇ ਹੁਕਮ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਹੁਣ ਨਹੀਂ ਖੈਰ
ਵਿੱਤੀ ਸਾਲ 2025-26 ਦੌਰਾਨ 125 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੇ ਨਿਰਮਾਣ ’ਤੇ 192 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਤਹਿਤ 14.50 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦਾ ਨਿਰਮਾਣ ਕਾਰਜ ਪੂਰਾ ਕੀਤਾ ਗਿਆ ਹੈ, ਜਿਸ ਉੱਪਰ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਡੀ. ਸੀ. ਨੇ ਜਾਰੀ ਕੀਤਾ ਅਲਰਟ ! ਲੋਕਾਂ ਨੂੰ ਦਰਿਆ ਤੇ ਨਹਿਰਾਂ ਤੋਂ ਦੂਰ ਰਹਿਣ ਦੀ ਅਪੀਲ
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਆਈਟਮ ਨੰ. 5054 ਆਰ. ਬੀ.-10 ਸੜਕਾਂ ਦੇ ਅਧੀਨ 781 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦਾ ਕੰਮ ਪੂਰਾ ਕੀਤਾ ਗਿਆ ਹੈ, ਜਿਸ ਉੱਪਰ ਕੁਲ 503.02 ਕਰੋੜ ਰੁਪਏ ਖਰਚ ਹੋਏ। ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਵਾਲੀਆਂ ਸੜਕਾਂ ਦੇ ਨਿਰਮਾਣ ’ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 342 ਕਿਲੋਮੀਟਰ ਦਾ ਨਿਰਮਾਣ ਕਾਰਜ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 212 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈਟਮ ਨੰ. 5054 ਤਹਿਤ ਵਿੱਤੀ ਸਾਲ 2024-25 ਦੌਰਾਨ 10 ਪੁਲਾਂ ਦਾ ਨਿਰਮਾਣ ਕਾਰਜ ਪੂਰਾ ਕੀਤਾ ਗਿਆ, ਜਿਸ ਉੱਪਰ ਕੁਲ 48.29 ਕਰੋੜ ਰੁਪਏ ਖਰਚ ਹੋਏ। ਵਿੱਤੀ ਸਾਲ 2025-26 ਦੌਰਾਨ 31 ਨੰਬਰ ਪੁਲਾਂ ਦੇ ਨਿਰਮਾਣ ’ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਤਹਿਤ 16.39 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋ ਗਏ ਕਾਰਵਾਈ ਦੇ ਹੁਕਮ, ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਹੁਣ ਨਹੀਂ ਖੈਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e