ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

Wednesday, Sep 03, 2025 - 05:03 PM (IST)

ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਫਗਵਾੜਾ (ਜਲੋਟਾ)- ਹੁਸ਼ਿਆਰਪੁਰ ਤੋਂ ਲੋਕਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਰਕੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਫਗਵਾੜਾ ਵਿਖੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਅਤੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਅਤੇ ਨਗਰ ਨਿਗਮ ਕਮਿਸ਼ਨਰ ਡਾ ਅਕਸ਼ਿਤਾ ਗੁਪਤਾ ਵੀ ਮੌਜੂਦ ਸਨ। 

ਇਹ ਵੀ ਪੜ੍ਹੋ: 28 ਲੱਖ ਖ਼ਰਚ ਕੇ ਕੈਨੇਡਾ ਭੇਜੀ ਕੁੜੀ ਨੇ ਚਾੜ 'ਤਾ ਚੰਨ, ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ, ਰੋਲ੍ਹ ਦਿੱਤਾ ਪਰਿਵਾਰ

ਫਗਵਾੜਾ ਵਿਖੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹੜ੍ਹਾਂ ਅਤੇ ਭਾਰੀ ਬਾਰਿਸ਼ਾਂ ਕਰਕੇ ਪੀੜਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਲਈ ਰਾਹਤ ਕਾਰਜ ਜੰਗੀ ਪੱਧਰ ਲਗਾਤਾਰ ਜਾਰੀ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪੀੜਤ ਪਰਿਵਾਰਾਂ ਨੂੰ ਰਾਸ਼ਨ, ਤਰਪਾਲਾਂ, ਪਸ਼ੂਆਂ ਲਈ ਚਾਰਾ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀਆ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਦੀ ਮਾਰ ਵਿਚਾਲੇ ਜਲੰਧਰ ਵਾਸੀਆਂ ਲਈ DC ਨੇ ਜਾਰੀ ਕੀਤੀ ਸਖ਼ਤ ਚਿਤਾਵਨੀ

ਉਨ੍ਹਾਂ ਇਹ ਵੀ ਦੱਸਿਆ ਕਿ ਫ਼ਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਗਏ ਹਨ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇਗਾ।  ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਇਸ ਔਖੀ ਘੜੀ ਵਿੱਚ ਪੰਜਾਬ ਸਰਕਾਰ ਪੂਰੀ ਮਜ਼ਬੂਤੀ ਨਾਲ ਲੋਕਾਂ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਅਤੇ ਬਾਰਿਸ਼ ਤੋਂ ਪੀੜਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆ ਗਈਆਂ ਹਨ ਕਿ ਰਾਹਤ ਕਾਰਜਾਂ ਵਿੱਚ ਕੋਈ ਖੜੋਤ ਨਾ ਆਉਣ ਦਿੱਤੀ ਜਾਵੇ।  ਡਾ. ਚੱਬੇਵਾਲ ਨੇ ਦੱਸਿਆ ਕਿ ਫਗਵਾੜਾ ਵਿਖੇ ਭਾਰੀ ਬਾਰਿਸ਼ ਕਰਕੇ ਡਰੇਨਾਂ ਵਿੱਚ ਪਾਣੀ ਦਾ ਪੱਧਰ ਵਧਿਆ ਹੈ ਅਤੇ ਇਥੇ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। 

ਇਹ ਵੀ ਪੜ੍ਹੋ: ਹੜ੍ਹ ਵਿਚਾਲੇ ਮੌਸਮ ਵਿਭਾਗ ਦੀ 13 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਪੰਜਾਬੀਓ ਸਾਵਧਾਨ, ਪਵੇਗਾ ਭਾਰੀ ਮੀਂਹ

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਪਿਛਲੇ ਦਿਨੀਂ ਭਾਰੀ ਬਾਰਿਸ਼ਾਂ ਹੋਣ ਕਰਕੇ ਫਗਵਾੜਾ ਵਿਖੇ ਡਰੇਨਾਂ ਅਤੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਵਧੇ ਪੱਧਰ ਨੂੰ ਵੇਖਦਿਆਂ ਪ੍ਰਸਾਸ਼ਨਿਕ ਅਧਿਕਾਰੀਆਂ ਹਲਾਤਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। 
ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਜਿੰਨੀਆਂ ਵੀ ਜ਼ਰੂਰੀ ਵਸਤਾਂ ਦੀ ਜ਼ਰੂਰਤ ਹੈ, ਪ੍ਰਸ਼ਾਸਨ ਵੱਲੋਂ ਤੁਰੰਤ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।  ਉਨ੍ਹਾਂ ਨੇ ਵੀ ਲੋਕਾਂ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਲੋੜਵੰਦਾਂ ਨੂੰ ਤਰਪਾਲ਼ਾਂ ਦੀ ਵੀ ਵੰਡ ਕੀਤੀ । ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਜਸ਼ਨਜੀਤ ਸਿੰਘ ਤੇ ਹੋਰ ਸਖ਼ਸ਼ੀਅਤਾਂ ਹਾਜ਼ਰ ਸਨ। 

ਇਹ ਵੀ ਪੜ੍ਹੋ: ਡੇਰਾ ਬਿਆਸ ਨੇੜੇ ਵੱਡੀ ਘਟਨਾ! ਸੇਵਾ ਕਰਦੇ ਸਮੇਂ ਨੌਜਵਾਨ ਨਾਲ ਵਾਪਰੀ ਅਣਹੋਣੀ, ਪੈ ਗਈਆਂ ਭਾਜੜਾਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News