ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼

Wednesday, Mar 26, 2025 - 12:25 PM (IST)

ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ 'ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ' ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਜ਼ਰੂਰ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ

ਸਮਾਜਿਕ ਨਿਆਂ ਲਈ ਰੱਖੇ 9,340 ਕਰੋੜ ਰੁਪਏ ਰਾਖਵੇਂ  
ਬਜਟ ਪੜ੍ਹਦੇ ਹਰਪਾਲ ਚੀਮਾ ਨੇ ਕਿਹਾ ਕਿ ਸਾਡੀ ਸਰਕਾਰ ਜੀਵਨ ਦੇ ਹਰ ਪੜਾਅ 'ਤੇ ਨਾਗਰਿਕਾਂ ਦੀ ਉੱਨਤੀ, ਸਮਾਵੇਸ਼ੀ ਸਮਰਥਨ, ਸਮਾਨਤਾ ਅਤੇ ਸਸ਼ਕਤੀਕਰਨ ਨੂੰ ਨਿਰੰਤਰ ਯਕੀਨੀ ਬਣਾਉਣ ਲਈ ਸਮਰਪਿਤ ਰਹੇਗੀ। ਵਿੱਤੀ ਸਾਲ 2025-26 ਲਈ ਕੁੱਲ੍ਹ 9,340 ਕਰੋੜ ਰੁਪਏ ਰਾਖਵੇਂ ਰੱਖਣ ਦੀ ਤਜਵੀਜ਼ ਹੈ, ਜੋ ਸਮਾਜਿਕ ਨਿਆਂ ਅਤੇ ਅਧਿਕਾਰਤਾ ਨੂੰ ਉਤਸ਼ਾਹਤ ਕਰਦੇ ਹੋਏ ਗਰਭ ਧਾਰਨ ਤੋਂ ਲੈ ਕੇ ਬੁਢਾਪੇ ਤੱਕ ਵਿਆਪਕ ਸਹਾਇਤਾ ਨੂੰ ਯਕੀਨੀ ਬਣਾਏਗਾ। ਇਸ ਵਿੱਚ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥਾਂ ਅਤੇ ਦਿਵਯਾਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6,175 ਕਰੋੜ ਰੁਪਏ ਸ਼ਾਮਲ ਹਨ। ਇਸ ਤੋਂ ਇਲਾਵਾ ਵਿੱਤੀ ਸਾਲ 2025-26 ਲਈ ਪੋਸ਼ਣ ਅਤੇ ਆਈ. ਸੀ. ਡੀ. ਐੱਸ. ਯੋਜਨਾ ਲਈ 1,177 ਕਰੋੜ ਰੁਪਏ, ਆਸ਼ੀਰਵਾਦ ਯੋਜਨਾ ਲਈ 360 ਕਰੋੜ ਰੁਪਏ, ਵੱਖ-ਵੱਖ ਵਜ਼ੀਫ਼ਾ ਪ੍ਰੋਗਰਾਮਾਂ ਲਈ 262 ਕਰੋੜ ਰੁਪਏ ਅਤੇ ਪ੍ਰਧਾਨ ਮੰਤਰੀ ਜਨ ਵਿਕਾਸ ਕਾਰਯਕ੍ਰਮ ਦੇ ਅਧੀਨ 170 ਕਰੋੜ ਰੁਪਏ ਦਾ ਉਪਬੰਧ ਵੀ ਸ਼ਾਮਲ ਹੈ। 

ਅੱਗੇ ਬੋਲਦੇ ਹਰਪਾਲ ਚੀਮਾ ਨੇ ਕਿਹਾ ਕਿ ਮੈਨੂੰ ਇਹ ਸਾਂਝਾ ਕਰਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਇਸ ਸਾਲ ਪੰਜਾਬ ਵਿੱਚ ਔਰਤਾਂ ਨੇ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੀ ਵਰਤੋਂ ਕਰਕੇ ਰਾਜ ਵਿਚ 12 ਕਰੋੜ ਤੋਂ ਵੱਧ ਯਾਤਰਾਵਾਂ ਦਾ ਲਾਭ ਉਠਾਇਆ ਹੈ, ਜਿਸ ਲਈ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਵਿਚ 450 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਇਸ ਸੇਵਾ ਦੀ ਨਿਰੰਤਰ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਾਲ 2025-26 ਲਈ ਵੀ 450 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। 

ਇਹ ਵੀ ਪੜ੍ਹੋ :  ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਐਲਾਨ, ਪੰਜਾਬ 'ਚ ਸ਼ੁਰੂ ਹੋਵੇਗੀ 'ਰੰਗਲਾ ਪੰਜਾਬ ਵਿਕਾਸ ਸਕੀਮ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News