ਸ਼ਹੀਦੀ ਸਭਾ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਰਾਣਾ ਬਲਾਚੌਰੀਆ ਦੇ ਕਤਲ ਬਾਰੇ...(ਵੀਡੀਓ)
Tuesday, Dec 16, 2025 - 03:36 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਨੂੰ ਵੱਡੇ ਐਲਾਨ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦੀ ਸਭਾ ਨੂੰ ਲੈ ਕੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਸ਼ਹੀਦੀ ਸਭਾ 'ਚ ਲੱਖਾਂ ਸ਼ਰਧਾਲੂ ਆਉਂਦੇ ਹਨ। ਇਸ ਦੇ ਮੱਦੇਨਜ਼ਰ 6 ਡਿਸਪੈਂਸਰੀਆਂ ਅਤੇ 20 ਆਮ ਆਦਮੀ ਕਲੀਨਿਕ ਸਭਾ ਦੇ ਏਰੀਏ 'ਚ ਖੋਲ੍ਹੇ ਜਾਣਗੇ, ਜਿੱਥੇ ਹਰ ਤਰ੍ਹਾਂ ਦੀ ਦਵਾਈ ਅਤੇ ਇਲਾਜ ਮੁਹੱਈਆ ਹੋਵੇਗਾ। ਇਸ ਤੋਂ ਇਲਾਵਾ 200 ਸ਼ਟਲ ਬੱਸਾਂ ਵੀ ਲੋਕਾਂ ਲਈ ਮੁਫ਼ਤ ਚਲਾਈਆਂ ਜਾਣਗੀਆਂ ਅਤੇ 100 ਤੋਂ ਜ਼ਿਆਦਾ ਈ-ਰਿਕਸ਼ੇ ਮੁਫ਼ਤ ਚੱਲਣਗੇ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਸਾਫ਼-ਸਫ਼ਾਈ ਲਈ ਸਵੀਪਿੰਗ ਮਸ਼ੀਨਾਂ ਆਲੇ-ਦੁਆਲੇ ਦੇ ਜ਼ਿਲ੍ਹਿਆਂ ਤੋਂ ਮੰਗਵਾਈਆਂ ਗਈਆਂ ਹਨ ਅਤੇ ਵਾਲੰਟੀਅਰਾਂ ਨੂੰ ਖ਼ਾਸ ਹਦਾਇਤਾਂ ਜਾਰੀ ਹੋਈਆਂ ਹਨ ਕਿ ਉਹ ਸਫ਼ਾਈ ਦਾ ਕੰਮ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ, ਸਿੱਖਿਆ ਵਿਭਾਗ ਨੇ ਜਾਰੀ ਕੀਤੀ ਨੋਟੀਫਿਕੇਸ਼ਨ
ਰਾਤ ਵੇਲੇ ਵੀ ਸਫ਼ਾਈ ਦਾ ਕੰਮ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ 'ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਆਉਣਾ ਹੈ, ਇਸ ਲਈ ਕੁਨੈਕਟੀਵਿਟੀ ਲਈ ਮੋਬਾਇਲ ਕੰਪਨੀਆਂ ਨੂੰ ਆਰਜ਼ੀ ਤੌਰ 'ਤੇ ਮੋਬਾਇਲ ਟਾਵਰ ਲਾਏ ਜਾਣ ਲਈ ਕਿਹਾ ਗਿਆ ਹੈ। ਪੁਲਸ ਵਲੋਂ ਵੱਖਰਾ ਕੰਟਰੋਲ ਰੂਮ ਨੰਬਰ 01763-232838 ਸਥਾਪਿਤ ਕੀਤਾ ਗਿਆ ਹੈ। ਇਸ ਨੰਬਰ 'ਤੇ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਹੋਵੇਗੀ। ਇਸ ਦੇ ਨਾਲ ਹੀ 300 ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ 60 ਐਂਬੂਲੈਂਸਾਂ ਹਰ ਵੇਲੇ ਉੱਥੇ ਮੌਜੂਦ ਰਹਿਣਗੀਆਂ। ਪਾਰਕਿੰਗ ਲਈ 5 ਵੱਡੀਆਂ ਅਤੇ 16 ਛੋਟੀਆਂ ਪਾਰਕਿੰਗਾਂ ਦਾ ਪ੍ਰਬੰਧ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦੀ ਸਭਾ 'ਚ ਦਿਨਾਂ ਦੌਰਾਨ ਕਿਸੇ ਵੀ ਤਰ੍ਹਾਂ ਦਾ ਖ਼ੁਸ਼ੀ ਦਾ ਕੋਈ ਪ੍ਰੋਗਰਾਮ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਚਿੰਤਾ ਭਰੀ ਖ਼ਬਰ ਆਈ ਸਾਹਮਣੇ
ਰਾਣਾ ਬਲਾਚੌਰੀਆ ਕਤਲਕਾਂਡ ਬਾਰੇ ਕੀ ਬੋਲੇ ਮੁੱਖ ਮੰਤਰੀ ਮਾਨ
ਮੋਹਾਲੀ 'ਚ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੇ ਕਤਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਬਾਰੀਕੀ ਨਾਲ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ। ਅਸੀਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਾਂ। ਅਸੀਂ ਕਿਸੇ ਨੂੰ ਵੀ ਲਾਅ ਐਂਡ ਆਰਡਰ ਨੂੰ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦੇਵਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਗੈਂਗਸਟਰ ਇਹ ਨਾ ਸੋਚਣ ਕਿ ਲੁੱਟਾਂ-ਖੋਹਾਂ ਕਰਕੇ ਜਾਂ ਗੋਲੀਆਂ ਚਲਾ ਕੇ ਤੁਸੀਂ ਆਪਣੀਆਂ ਮਾਵਾਂ ਦੀਆਂ ਗੋਦੀਆਂ 'ਚ ਸੌ ਜਾਓਗੇ, ਇਸ ਦਾ ਜਵਾਬ ਤਾਂ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਹਨ ਪਰ ਜੇਕਰ ਕੋਈ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ ਤਾਂ ਉਸ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
